ਫਾਜ਼ਿਲਕਾ : ਪੰਜਾਬ ਭਰ ਵਿਚ ਜਿੱਥੇ ਡੇਂਗੂ ਦੇ ਕੇਸ ਦੇਖਣ ਨੂੰ ਮਿਲ ਰਹੇ ਹਨ, ਉਥੇ ਹੀ ਫਾਜ਼ਿਲਕਾ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਹਾਲਾਂਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਡੇਂਗੂ ਦੇ ਮਾਮਲੇ ਵੱਧ ਰਹੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ 26 ਡੇਂਗੂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਰਿਕ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਹੁਣ ਤੱਕ 122 ਦੇ ਕਰੀਬ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਹੁਣ ਤਕ 7500 ਘਰਾਂ ਦੀ ਜਾਂਚ ਕਰ ਚੁੱਕੀਆਂ ਹਨ। ਇਨ੍ਹਾਂ ਵਿਚੋਂ ਕਰੀਬ 32 ਥਾਵਾਂ ‘ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਚਲਾਨ ਵੀ ਕੀਤਾ ਗਿਆ।