ਮੋਗਾ- ਸ਼ੰਭੂ ਬਾਰਡਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ-ਹਰਿਆਣਾ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ, ਜੋਕਿ ਮੋਗਾ ਦੇ ਰਹਿਣ ਵਾਲੇ ਸਨ। ਬਲਵਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਸਿਹਤ ਵਿਗੜਨ ਤੋਂ ਬਾਅਦ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਬਲਵਿੰਦਰ ਸਿੰਘ 3 ਏਕੜ ਜ਼ਮੀਨ ਦਾ ਮਾਲਕ ਸਨ ਅਤੇ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਡਟੇ ਹੋਏ ਸਨ। ਮੌਤ ਦੀ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹ।
ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬੀਮਾਰ ਸਨ। ਕਿਸਾਨ ਦੀ ਸਿਹਤ ਵਿਗੜਨ ’ਤੇ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਅਖੀਰ ਪੀ. ਜੀ. ਆਈ. ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।