Monday, January 6, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਫੜ੍ਹਿਆ ਗਿਆ ਡਰੱਗ ਇੰਸਪੈਕਟਰ, ਕਰੋੜਾਂ ਦੀ ਸੰਪੱਤੀ ਫਰੀਜ਼

ਫੜ੍ਹਿਆ ਗਿਆ ਡਰੱਗ ਇੰਸਪੈਕਟਰ, ਕਰੋੜਾਂ ਦੀ ਸੰਪੱਤੀ ਫਰੀਜ਼

ਚੰਡੀਗੜ੍ਹ: ਪੰਜਾਬ ਪੁਲਸ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਐੱਸ.ਏ.ਐੱਸ. ਨਗਰ ਤੋਂ ਇਕ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਡਰੱਗ ਮਨੀ ਲਾਂਡਰਿੰਗ ਵਿਚ ਮਦਦ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਜੇਲ੍ਹ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਨੈਟਵਰਕ ਦੀ ਮਦਦ ਕਰ ਰਿਹਾ ਸੀ। ਗੰਭੀਰ ਵਿੱਤੀ ਬੇਨਿਯਮੀਆਂ ਦੇਖੀਆਂ ਗਈਆਂ ਹਨ, ਜਿਸ ਤਹਿਤ ANTF ਨੇ 7.09 ਕਰੋੜ ਰੁਪਏ ਜਮਾਂ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਨੂੰ ਫ੍ਰੀਜ਼ ਕੀਤਾ ਹੈ। ਇਸ ਤੋਂ ਇਲਾਵਾ 2 ਬੈਂਕ ਲਾਕਰ ਜ਼ਬਤ ਕੀਤੇ ਗਏ ਹਨ।