ਪਾਲਘਰ- ਸੋਮਵਾਰ ਸਵੇਰੇ 3.7 ਤੀਬਰਤਾ ਦਾ ਭੂਚਾਲ ਆਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਦੇ ਜਾਨੀ ਨੁਕਸਾਨ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ‘ਚ ਮਹਿਸੂਸ ਕੀਤੇ।
ਜ਼ਿਲ੍ਹਾ ਆਫ਼ ਪ੍ਰਬੰਧਨ ਸੈੱਲ ਦੇ ਮੁਖੀ ਵਿਵੇਕਾਨੰਦ ਕਦਮ ਨੇ ਇਕ ਅਧਿਕਾਰਤ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭੂਚਾਲ ਤੜਕੇ 4.35 ਵਜੇ ਡਹਾਨੂੰ ਤਾਲੁਕਾ ‘ਚ ਆਇਆ। ਉਨ੍ਹਾਂ ਦੱਸਿਆ ਕਿ ਤਾਲੁਕਾ ਦੇ ਬੋਰਡੀ, ਦਾਪਚਰੀ ਅਤੇ ਤਲਾਸਰੀ ਇਲਾਕਿਆਂ ਦੇ ਲੋਕਾਂ ਨੇ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਦੇ ਝਟਕਿਆਂ ਨਾਲ ਲੋਕ ਡਰ ਗਏ।