ਜਲੰਧਰ- ਜਲੰਧਰ ਵਿਚ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਾਹਿਲ (18) ਵਾਸੀ ਗੜ੍ਹਾ ਵਜੋਂ ਹੋਈ ਹੈ। ਨੌਜਵਾਨ ਆਪਣੀ ਪ੍ਰੇਮਿਕਾ ਦੇ ਪਰਿਵਾਰ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਬਾਅਦ ਉਸ ਕੋਲੋਂ ਰੱਖੜੀ ਬੰਨ੍ਹਵਾਏ ਜਾਣ ਤੋਂ ਪਰੇਸ਼ਾਨ ਸੀ, ਜਿਸ ਕਰਕੇ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ। ਇਸ ਮਾਮਲੇ ਵਿਚ ਥਾਣਾ ਨੰਬਰ-7 ਦੀ ਪੁਲਸ ਨੇ ਨੌਜਵਾਨ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਅਜੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਇਸ ਮਾਮਲੇ ਵਿੱਚ ਪੁਲਸ ਨੇ ਫਗਵਾੜੀ ਮੁਹੱਲਾ ਵਾਸੀ ਸ਼ੈਂਟੀ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ-7 ਦੇ ਐੱਸ. ਐੱਚ. ਓ. ਅਨੂ ਪਾਲਿਆਲ ਨੇ ਕਿਹਾ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਾਹਿਲ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਸਾਹਿਲ ਨਾਲ ਲੜਾਈ ਤੋਂ ਬਾਅਦ ਜਦੋਂ ਉਸ ਦੇ ਹੱਥ ‘ਤੇ ਉਸ ਦੀ ਪ੍ਰੇਮਿਕਾ ਨੇ ਰੱਖੜੀ ਨੂੰ ਬੰਨ੍ਹਿਆ ਤਾਂ ਇਸ ਕਾਰਨ ਉਹ ਕਾਫ਼ੀ ਪਰੇਸ਼ਾਨ ਹੋ ਗਿਆ ਸੀ, ਜਿਸ ਕਾਰਨ ਉਸ ਨੇ ਬੀਤੇ ਦਿਨ ਇਹ ਕਦਮ ਚੁੱਕਿਆ।