Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਮਾਨ ਸਰਕਾਰ ਹਮੇਸ਼ਾ ਲਈ ਵਚਨਬੱਧ- ਡਾ. ਬਲਜੀਤ...

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਮਾਨ ਸਰਕਾਰ ਹਮੇਸ਼ਾ ਲਈ ਵਚਨਬੱਧ- ਡਾ. ਬਲਜੀਤ ਕੌਰ

 

ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਸਰਕਾਰ ਜਿੱਥੇ ਵੱਖ-ਵੱਖ ਲੋਕ ਭਲਾਈ ਦੇ ਕੰਮਾਂ ਨੂੰ ਪ੍ਰਵਾਨਗੀ ਦੇ ਰਹੀ ਹੈ ਉੱਥੇ ਹੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵੀ ਕਾਰਜਸ਼ੀਲ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ 3,44,472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ UDID ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸੰਬੰਧੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਜਾਣਕਾਰੀ ਦਿੰਦਿਆਂ ਹੋਏ ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕੀਤੇ ਗਏ ਹਨ ਤੇ ਕੀਤੇ ਜਾ ਰਹੇ ਹਨ। ਜਿੰਨ੍ਹਾਂ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਹਿਚਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਇਹ ਸਪਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿ ਸਕਣ।