ਅੰਮ੍ਰਿਤਸਰ : ਕੋਲਕਾਤਾ ਦੇ ਆਰਜੀ ਕਰ ਕਾਲਜ ਵਿਚ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦਾ ਮਾਮਲਾ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਪੰਜਾਬ ਵਿਚ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਅੰਮ੍ਰਿਤਸਰ ਦੀ ਹੈ। ਜਿੱਥੋਂ ਦੇ ਗੁਰੂ ਨਾਨਕ ਹਸਪਤਾਲ ਦੀ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਰੈਜ਼ੀਡੈਂਟ ਮਹਿਲਾ ਡਾਕਟਰ ਆਪਣੀ ਡਿਊਟੀ ਖ਼ਤਮ ਕਰਨ ਉਪਰੰਤ ਆਪਣੇ ਕਮਰੇ ‘ਚ ਜਾ ਰਹੀ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ, ਜਿਸ ਨੇ ਤੇਜ਼ੀ ਨਾਲ ਭੱਜ ਕੇ ਆਪਣਾ ਬਚਾਅ ਕੀਤਾ।
ਇਸ ਦੌਰਾਨ ਵਾਰਡ ਦੇ ਡਾਕਟਰ ਨੂੰ ਇਹ ਦੱਸਣ ਤੋਂ ਬਾਅਦ ਇਸ ਦੀ ਸ਼ਿਕਾਇਤ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਕੀਤੀ ਗਈ। ਇਸ ਤੋਂ ਬਾਅਦ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਉਕਤ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ।