Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ...

ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

 

ਫਗਵਾੜਾ – ਪੰਜਾਬ ਦੀ ਨੌਜਵਾਨ ਪੀੜੀ ਨਸ਼ੇ ਕਾਰਨ ਕਿਸ ਤਰਾਂ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀ ਹੈ ਇਸ ਦੀ ਤਾਜ਼ਾ ਉਦਾਹਰਨ ਫਗਵਾੜਾ ਵਿਚ ਵੇਖਣ ਨੂੰ ਮਿਲੀ। ਫਗਵਾੜਾ ਦੇ ਡੱਡਲ ਮਹੁੱਲਾ ਗੁਰੂ ਅਰਜਨ ਪੁਰਾ ਵਿਖੇ ਜਿੱਥੇ ਕਿ ਮਾਪਿਆਂ ਤੋਂ ਨਸ਼ੇ ਦੀ ਪੂਰਤੀ ਲਈ ਪੈਸੇ ਮੰਗ ਰਹੇ ਨੌਜਵਾਨ ਨੇ ਤੀਜੀ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਨੌਜਵਾਨ ਦੀ ਪਛਾਣ ਸ਼ਰਨਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਡੱਡਲ ਮਹੁੱਲਾ ਫਗਵਾੜਾ ਵਜੋਂ ਹੋਈ ਹੈ। ਇਸ ਸਬੰਧੀ ਗੱਲਬਾਤ ਕਰਦੇ ਮ੍ਰਿਤਕ ਨੌਜਵਾਨ ਦੇ ਚਾਚਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਨਸ਼ੇ ਦਾ ਆਦੀ ਸੀ ਅਤੇ ਆਪਣੇ ਮਾਂ-ਪਿਓ ਕੋਲੋਂ ਨਸ਼ੇ ਲਈ ਪੈਸੇ ਮੰਗਦਾ ਸੀ ਅਤੇ ਪੈਸੇ ਨਾ ਦੇਣ ਦੇ ਚੱਲਦਿਆਂ ਉਹ ਆਪਣੇ ਮਕਾਨ ਦੀ ਤੀਜੀ ਮੰਜਿਲ ‘ਤੇ ਚੜ੍ਹ ਗਿਆ। ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਪੁਲਸ ਨੂੰ ਇਤਲਾਹ ਦੇ ਦਿੱਤੀ ਅਤੇ ਪੁਲਸ ਨੂੰ ਵੇਖ ਕੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ।

 

ਉਧਰ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਕੌਰ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ।