ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਇੱਕ 38 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਪਰੀ ਇਕ ਘਟਨਾ ਨਾਲ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਨੂੰ ਭੰਗਰ ਇਲਾਕੇ ਵਿੱਚ ਵਾਪਰੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਰਜ਼ਾਕ ਖਾਨ ਵਜੋਂ ਹੋਈ ਹੈ, ਜੋ ਕੈਨਿੰਗ ਈਸਟ ਦੇ ਵਿਧਾਇਕ ਸ਼ੌਕਤ ਮੁੱਲਾ ਦਾ ਕਰੀਬੀ ਸਾਥੀ ਸੀ।
ਉਹਨਾਂ ਨੇ ਕਿਹਾ ਕਿ ਤ੍ਰਿਣਮੂਲ ਅਧਿਕਾਰੀ ਦੇ ਕਤਲ ਦੇ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ ਦੇ ਚਾਲਤਾਬੇਰੀਆਂ ਇਕਾਈ ਦੇ ਪ੍ਰਧਾਨ ਖਾਨ ਪਾਰਟੀ ਦੀ ਇਕ ਬੈਠਕ ਵਿਚ ਭਾਗ ਲੈਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਕੁਝ ਹਮਲਾਵਰਾਂ ਨੇ ਉਹਨਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਾਸ਼ੀਪੁਰ ਪੁਲਸ ਸਟੇਸ਼ਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਮ੍ਰਿਤਕ ਦੇ ਤਿੰਨ ਗੋਲੀਆਂ ਲੱਗੀਆਂ ਹਨ। ਹਮਲਾਵਰਾਂ ਨੇ ਕਈ ਵਾਰ ਖਾਨ ‘ਤੇ ਚਾਕੂ ਨਾਲ ਹਮਲਾ ਵੀ ਕੀਤਾ।