Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਕੇਂਦਰੀ ਮੰਦਰ ਪੱਟੀ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇੱਥੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਰਮਾਇਣ ਦੇ ਰਚੇਤਾ ਹਨ। ਇਹ ਪਵਿੱਤਰ ਗ੍ਰੰਥ ਵੱਡਿਆਂ ਦਾ ਸਤਿਕਾਰ, ਛੋਟਿਆਂ ਨਾਲ ਪਿਆਰ ਕਰਨਾ ਅਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਕੀਤੇ ਗਏ ਹਵਨ ਯੱਗ ’ਚ ਵੀ ਹਿੱਸਾ ਲਿਆ।

ਇਸ ਉਪਰੰਤ ਆਦਿ ਧਰਮ ਸਮਾਜ ਵੱਲੋਂ‌ ਪੱਟੀ ਦੇ ਪਿੱਪਲ ਮਹੱਲੇ ਵਿੱਚੋਂ ਸ਼ੋਭਾ ਯਾਤਰਾ‌‌‌ ਕੱਢੀ ਗਈ। ਭਜਨ ਗਾਇਕ ਰਜੇਸ਼ ਸੰਧੂ ਨੇ ਭਗਵਾਨ ਵਾਲਮੀਕਿ ਦੇ ਭਜਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਕੇਂਦਰੀ ਵਾਲਮੀਕ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਦਿਲਬਾਗ ਸਿੰਘ ਸੰਧੂ ਪੀਏ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਬਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਗੁਰਪ੍ਰੀਤ ਸਿੰਘ ਪਨਗੋਟਾ ਬਲਾਕ ਪ੍ਰਧਾਨ ਰਾਜਨਪ੍ਰੀਤ ਸਿੰਘ ਸੱਗੂ ਬਲਾਕ ਪ੍ਰਧਾਨ, ਵਿਨੋਦ ਖੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ. ਹਰਜਿੰਦਰ ਸਿੰਘ ਪੱਪੂ ਸਰਾਫ਼, ਅਵਤਾਰ ਸਿੰਘ ਢਿੱਲੋਂ, ਸੂਰਜ ਪ੍ਕਾਸ਼, ਕਮਲ ਕੁਮਾਰ ਕੌਂਸਲਰ, ਸੁਰਜੀਤ ਸਿੰਘ ਕੌਂਸਲਰ, ਮੁਖਤਾਰ ਸਿੰਘ ਪ੍ਰਧਾਨ, ਅਵਤਾਰ ਸਿੰਘ, ਜੱਜ ਸਿੰਘ ਮਾਲੜਾ, ਬਲਜਿੰਦਰ ਸਿੰਘ ਮਲਹਾਰ, ਧਰਮਵੀਰ ਸਿੰਘ ਧਨੋਆ, ਲਛਮਨ ਦਾਸ ਨੰਬਰਦਾਰ, ਧਰਵਿੰਦਰ ਸਿੰਘ  ਕੌਂਸਲਰ, ਚੰਦਰ ਮੋਹਨ ਤੇਜੀ ਪ੍ਰਧਾਨ ਯੰਗਮੈਨ ਰਾਮਾ ਕ੍ਰਿਸ਼ਨਾ ਕਲੱਬ ਪੱਟੀ‌‌‌‌‌‌‌‌‌‌‌, ਲਾਡਿ ਸਰਪੰਚ, ਪਲਵਿੰਦਰ ਸਿੰਘ ਭੋਲਾ ਰਾੜੀਆ ਆਦਿ ਹਾਜ਼ਰ ਸਨ।