ਚੰਡੀਗੜ੍ਹ- ਅੱਜ ਚੰਡੀਗੜ੍ਹ ਦੇ ਸੈਕਟਰ 26 ਵਿਖੇ ਹੋਈ ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਕਰੀਬ 3 ਘੰਟੇ ਤੱਕ ਚੱਲੀ ਇਸ ਮੀਟਿੰਗ ਮਗਰੋਂ ਕੇਂਦਰ ਵੱਲੋਂ ਕਿਸਾਨਾਂ ਨੂੰ ਅਗਲੀ ਮੀਟਿੰਗ ਲਈ 22 ਫਰਵਰੀ ਦਾ ਸਮਾਂ ਦੇ ਦਿੱਤਾ ਗਿਆ ਹੈ। ਹਾਲਾਂਕਿ , ਇਸ ਮੀਟਿੰਗ ‘ਚ ਕਿਨ੍ਹਾਂ ਮੁੱਦਿਆਂ ‘ਤੇ ਗੱਲ ਹੋਈ ਹੈ, ਇਸ ਬਾਰੇ ਕਿਸਾਨ ਕੁਝ ਹੀ ਦੇਰ ਬਾਅਦ ਬਾਹਰ ਆ ਕੇ ਜਾਣਕਾਰੀ ਦੇਣਗੇ।
ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਢਾਈ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਪੰਜਾਬ ਦੇ ਮੰਤਰੀ ਵੀ ਮੌਜੂਦ ਰਹੇ ਸਨ। ਇਸ ਮੀਟਿੰਗ ਕਾਫੀ ਸਕਾਰਾਤਮਕ ਮੰਨੀ ਜਾ ਰਹੀ ਹੈ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਗੱਲਬਾਤ ਵਧੀਆ ਪੱਧਰ ‘ਤੇ ਹੋਈ ਹੈ, ਜਿਸ ਤੋਂ ਉਮੀਦ ਹੈ ਕਿ ਕਿਸਾਨਾਂ ਦੀ ਮਿਹਨਤ ਰੰਗ ਲਿਆਵੇਗੀ ਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਕਿਸਾਨ ਅੰਦੋਲਨ ਦੀ ਜਿੱਤ ਦਾ ਐਲਾਨ ਕਰੇਗੀ।