ਚੰਡੀਗੜ੍ਹ- ਪੰਜਾਬ ਵਿਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਚਾਰੋਂ ਵਿਧਾਇਕਾਂ ਵਿਚੋਂ 3 ਵਿਧਾਇਕਾਂ ਨੇ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿਚ 20 ਨਵੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਜਿੱਤ ਕੇ 4 ਨਵੇਂ ਵਿਧਾਇਕ ਬਣੇ ਹਨ, ਜਿਨ੍ਹਾਂ ਵਿਚੋਂ ਤਿੰਨ ਵਿਧਾਇਕ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਜਦਕਿ ਇਕ ਵਿਧਾਇਕ ਕਾਂਗਰਸ ਪਾਰਟੀ ਦਾ ਵਿਧਾਇਕ ਹੈ।
ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਕੀਤਾ ਗਿਆ। ਇਸ ਦੌਰਾਨ ਗਿੱਦੜਬਾਹਾ ਤੋਂ ਚੁਣੇ ਗਏ ਵਿਧਾਇਕ ਹਰਦੀਪ ਸਿੰਘ ਡਿੰਪੀ ਡਿੱਲੋਂ, ਡੇਰਾ ਬਾਬਾ ਨਾਨਕ ਤੋਂ ਚੁਣੇ ਗਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਚੱਬੇਵਾਲ ਤੋਂ ਚੁਣੇ ਗਏ ਵਿਧਾਇਕ ਇਸ਼ਾਂਕ ਕੁਮਾਰ ਚੱਬੇਵਾਲ ਨੇ ਸਹੁੰ ਚੁੱਕ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਨੂੰ ਸਹੁੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 92 ਤੋਂ ਵੱਧ ਕੇ 95 ਵਿਧਾਇਕ ਹੋ ਚੁੱਕੇ ਹਨ ਜਦਕਿ ਕਾਂਗਰਸ ਪਾਰਟੀ ਦੇ ਵਿਧਾਇਕ 16 ਰਹਿ ਗਏ ਹਨ।