ਅੰਮ੍ਰਿਤਸਰ — ਪੰਥਕ ਮਸਲਿਆਂ ‘ਤੇ ਪੰਜ ਸਿੰਘ ਸਾਹਿਬਨਾਂ ਵੱਲੋਂ ਦੋ ਦਸੰਬਰ ਦੀ ਮੀਟਿੰਗ ਸੱਦ ਲਈ ਗਈ ਹੈ, ਜਿਸ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।
ਤਲਬ ਕੀਤੇ ਗਏ ਕੈਬਨਿਟ ਮੰਤਰੀਆਂ ਵਿਚ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਢਿੱਲੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਰਵਣ ਸਿੰਘ ਫਿਲੌਰ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਸੋਹਣ ਸਿੰਘ ਠੰਡਲ, ਸੁੱਚਾ ਸਿੰਘ ਲੰਗਾਹ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮੂਲਕਾ ਸ਼ਾਮਲ ਹਨ। ਇਸ ਦੇ ਇਲਾਵਾ ਸੁਖਬੀਰ ਸਿੰਘ ਬਾਦਲ ‘ਤੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ।