Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਕੇਜਰੀਵਾਲ ਦੀ ਗ੍ਰਿਫ਼ਤਾਰੀ ਨਾਲ ਖ਼ਤਮ ਨਹੀਂ ਹੋਵੇਗੀ ਪਾਰਟੀ- ਕੇਜਰੀਵਾਲ

ਕੇਜਰੀਵਾਲ ਦੀ ਗ੍ਰਿਫ਼ਤਾਰੀ ਨਾਲ ਖ਼ਤਮ ਨਹੀਂ ਹੋਵੇਗੀ ਪਾਰਟੀ- ਕੇਜਰੀਵਾਲ

 

ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨਾਲ ਚੋਣ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਮੇਰਾ ਪੰਜਾਬ ਆਉਣ ਦਾ ਕੋਈ ਖ਼ਾਸ ਏਜੰਡਾ ਨਹੀਂ ਸੀ। ਮੈਂ ਸਿਰਫ ਪੰਜਾਬ ਦੇ ਲੋਕਾਂ ਅਤੇ ਆਪਣੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਆਇਆ ਹਾਂ। ਜੇਲ੍ਹ ਵਿੱਚ ਮੈਂ ਤੁਹਾਨੂੰ ਬਹੁਤ ਯਾਦ ਕੀਤਾ। ਜਦੋਂ ਵੀ ਮੇਰੀ ਭਗਵੰਤ ਮਾਨ ਨਾਲ ਮੁਲਾਕਾਤ ਹੁੰਦੀ ਸੀ, ਮੈਂ ਤੁਹਾਡੇ ਬਾਰੇ ਜਰੂਰ ਪੁੱਛਦਾ ਸੀ।

ਇਸ ਦੇ ਨਾਲ ਹੀ ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੋਚ ਸੀ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਆਮ ਆਦਮੀ ਪਾਰਟੀ ਖ਼ਤਮ ਹੋ ਜਾਵੇਗੀ। ਪਰ ਮੇਰੀ ਗ੍ਰਿਫ਼ਤਾਰੀ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ ਹੈ, ਕਿਉਂਕਿ ਆਮ ਆਦਮੀ ਪਾਰਟੀ ਇਕ ਪਰਿਵਾਰ ਹੈ ਅਤੇ ਜਦੋਂ ਪਰਿਵਾਰ ਵਿਚ ਮੁਸੀਬਤ ਆਉਂਦੀ ਹੈ ਤਾਂ ਸਾਰੇ ਇਕੱਠੇ ਹੋ ਜਾਂਦੇ ਹਨ। ਆਮ ਆਦਮੀ ਪਾਰਟੀ ਦਾ ਹਰ ਇੱਕ ਵਰਕਰ ਕੇਜਰੀਵਾਲ ਹੈ। ਪਾਰਟੀ ਦਾ ਹਰ ਵਰਕਰ ਕਮਾਂਡ ਸੰਭਾਲੇਗਾ ਅਤੇ ਪੰਜਾਬ ਅਤੇ ਦੇਸ਼ ਨੂੰ ਕਿਸੇ ਵੀ ਹਾਲਤ ਵਿੱਚ ਝੁਕਣ ਨਹੀਂ ਦੇਵੇਗਾ।

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਉਂਦੇ ਹੋਏ ਸੀਐੱਮ ਮਾਨ ਨਾਲ ਮੁਲਾਕਾਤ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਮੈਨੂੰ ਤੇ ਭਗਵੰਤ ਮਾਨ ਨੂੰ ਕਮਰੇ ‘ਚ ਨਹੀਂ ਮਿਲਣ ਦਿੱਤਾ ਗਿਆ, ਜਦੋਕਿ ਜੇਲ੍ਹ ਮੈਨੂਅਲ ਮੁਤਾਬਿਕ ਮੁੱਖ ਮੰਤਰੀ ਹੋਣ ਦੇ ਨਾਤੇ ਸਾਡੀ ਦੋਹਾਂ ਦੀ ਮੁਲਾਕਾਤ ਇਕ ਕਮਰੇ ‘ਚ ਕਰਵਾਈ ਜਾ ਸਕਦੀ ਸੀ। ਨਾਲ ਹੀ ਕੇਜਰੀਵਾਲ ਨੇ ‘ਆਪ’ ਵਰਕਰਾਂ ਨੂੰ ਚੋਣਾਂ ਜਿੱਤਣ ਲਈ ਜੀ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਚੋਣ ਨਤੀਜਿਆਂ ਵਾਲੇ ਦਿਨ ਮੈਂ ਜੇਲ੍ਹ ਵਿੱਚ ਰਹਾਂਗਾ ਪਰ ਚੋਣ ਨਤੀਜੇ ਟੀਵੀ ‘ਤੇ ਦੇਖਾਂਗਾ। ਮੈਨੂੰ ਭਰੋਸਾ ਹੈ ਕਿ ਤੁਸੀਂ ਲੋਕ ਮੈਨੂੰ ਨਿਰਾਸ਼ ਨਹੀਂ ਕਰੋਗੇ।