Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjab'ਆਪ' ਤੇ ਕਾਂਗਰਸ 'ਚ ਫਸਿਆ ਪੇਚ, ਇਕੋ ਉਮੀਦਵਾਰ ਨੂੰ ਦੋਵਾਂ ਪਾਰਟੀਆਂ ਨੇ...

‘ਆਪ’ ਤੇ ਕਾਂਗਰਸ ‘ਚ ਫਸਿਆ ਪੇਚ, ਇਕੋ ਉਮੀਦਵਾਰ ਨੂੰ ਦੋਵਾਂ ਪਾਰਟੀਆਂ ਨੇ ਦਿੱਤੀ ਟਿਕਟ

ਜਲੰਧਰ – ਨਗਰ ਨਿਗਮ ਚੋਣਾਂ ਲਈ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 84 ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਨੀਰਜ ਜੱਸਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਇਕ ਉਮੀਦਵਾਰ ਨੂੰ ਲੈ ਕੇ ਪੇਚ ਫਸ ਗਿਆ ਹੈ।

ਇਸ ਬਾਰੇ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ‘ਆਪ’ ਨੇ ਦੋ ਵਾਰ ਸੂਚੀ ਜਾਰੀ ਕੀਤੀ ਸੀ। ਇਸ ਲਈ ਸੰਭਵ ਹੈ ਕਿ ਨੀਰਜ ਜੱਸਲ ਦਾ ਨਾਂ ਗਲਤੀ ਨਾਲ ਸ਼ਾਮਲ ਹੋ ਗਿਆ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਨੀਰਜ ਕਾਂਗਰਸ ਵੱਲੋਂ ਚੋਣ ਲੜਨਗੇ। ਰਮਨ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਾਰਡ ਤੋਂ ਨੀਰਜ ਜੱਸਲ ਨੇ ਅਪਲਾਈ ਕੀਤਾ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ।