ਤਰਨਤਾਰਨ- ਮੁੱਖ ਮੰਤਰੀ ਧਮਕ ਬੇਸ ਆਲਾ ਦੀ ਅੱਜ ਪੁਲਸ ਕਰਮਚਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ ‘ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਪੁੱਜੇ ਸਨ।
ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।