Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਪਾ ਸੈਂਟਰ 'ਤੇ ਰੇਡ ਮਾਰਨ ਗਈ ਪੁਲਸ ਦੇ ਉਡੇ ਹੋਸ਼, 10 ਕੁੜੀਆਂ...

ਸਪਾ ਸੈਂਟਰ ‘ਤੇ ਰੇਡ ਮਾਰਨ ਗਈ ਪੁਲਸ ਦੇ ਉਡੇ ਹੋਸ਼, 10 ਕੁੜੀਆਂ ਤੇ…

 

 

ਜ਼ੀਰਕਪੁਰ: ਜ਼ੀਰਕਪੁਰ ਪੁਲਸ ਨੇ ਦੇਰ ਸ਼ਾਮ ਵੀ.ਆਈ.ਪੀ. ਰੋਡ ’ਤੇ ਸਥਿਤ ਦੇਵਜੀ ਪਲਾਜ਼ਾ ਨੇੜੇ ਚੱਲ ਰਹੇ ਤਿੰਨ ਸਪਾ ਸੈਂਟਰਾਂ ’ਤੇ ਛਾਪੇਮਾਰੀ ਕਰਦਿਆਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ। ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਰੇਡ ਦੌਰਾਨ ਪੁਲਸ ਨੇ 10 ਲੜਕੀਆਂ ਨੂੰ ਰੈਸਕਿਊ ਕਰਦੇ ਹੋਏ ਇਕ ਗ੍ਰਾਹਕ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਵੱਲੋਂ ਤਿੰਨੋਂ ਸਪਾ ਸੈਂਟਰਾਂ ਦੇ ਮਾਲਕਾਂ ਅਤੇ ਸੰਚਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਰੇਡ ਦੀ ਅਗਵਾਈ ਕਰ ਰਹੇ ਸਬ-ਇੰਸਪੈਕਟਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਹਰਮਨ ਹਾਂਸ ਵੱਲੋਂ ਗੈਰ-ਸਮਾਜਿਕ ਗਤੀਵਿਧੀਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਵੀ.ਆਈ.ਪੀ. ਰੋਡ ’ਤੇ ਸਥਿਤ ਦੇਵਜੀ ਪਲਾਜ਼ਾ ਨੇੜੇ ਚੱਲ ਰਹੇ ਟੀ-3 ਸਪਾ, ਰਸ਼ੀਅਨ ਸਪਾ ਅਤੇ ਨੇਚਰ ਸਪਾ ’ਤੇ ਰੇਡ ਕੀਤੀ। ਤਿੰਨਾਂ ਸਪਾ ਸੈਂਟਰਾਂ ’ਚੋਂ ਕੁਲ 10 ਲੜਕੀਆਂ ਮਿਲੀਆਂ, ਜਿਨ੍ਹਾਂ ਨੂੰ ਤੁਰੰਤ ਰੈਸਕਿਊ ਕਰ ਕੇ ਥਾਣੇ ਲਿਜਾਇਆ ਗਿਆ। ਇਸ ਦੌਰਾਨ ਇਕ ਗ੍ਰਾਹਕ ਵੀ ਅੰਦਰੋਂ ਮਿਲਿਆ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ।

 

ਐੱਸ.ਆਈ. ਨਰਿੰਦਰ ਕੁਮਾਰ ਨੇ ਦੱਸਿਆ ਕਿ ਰੈਸਕਿਊ ਕੀਤੀਆਂ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾ ਕੇ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਉੱਧਰ ਸਪਾ ਸੈਂਟਰ ਚਲਾਉਣ ਵਾਲੇ ਮਾਲਕਾਂ ਅਤੇ ਸੰਚਾਲਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦੇ ਅਨੁਸਾਰ ਸ਼ਹਿਰ ’ਚ ਅਜਿਹੀਆਂ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਅਗਲੇ ਦਿਨਾਂ ’ਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।