Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ’ਚ ਝੋਨੇ ਦੇ ਸੀਜ਼ਨ ’ਚ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਲਈ ਬਿਜਲੀ...

ਪੰਜਾਬ ’ਚ ਝੋਨੇ ਦੇ ਸੀਜ਼ਨ ’ਚ ਨਿਰਵਿਘਨ ਬਿਜਲੀ ਪ੍ਰਦਾਨ ਕਰਨ ਲਈ ਬਿਜਲੀ ਮੰਤਰੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਮੌਜੂਦਾ ਸਮੇਂ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਨੇ ਅੱਜ ਵਧੀਕ ਮੁੱਖ ਸਕੱਤਰ ਬਿਜਲੀ ਤਜਵੀਰ ਸਿੰਘ, ਪਾਵਰਕਾਮ ਦੇ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ ਇੰਜਨੀਅਰ ਡੀਪੀਐੱਸ ਗਰੇਵਾਲ ਅਤੇ ਡਾਇਰੈਕਟਰ ਇੰਜਨੀਅਰ ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ।

ਇਸ ਦੌਰਾਨ ਹਰਭਜਨ ਸਿੰਘ ਨੇ ਕਿਹਾ ਕਿ ਪਾਵਰਕਾਮ ਨੇ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ ’ਤੇ ਕੋਈ ਕੱਟ ਨਹੀਂ ਲਗਾਏ ਗਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 11 ਕੇਵੀ ਦੇ 13,340 ਫੀਡਰ ਹਨ, ਜਿਨ੍ਹਾਂ ’ਚੋਂ 6,954 ਫੀਡਰ ਕਰੀਬ 14 ਲੱਖ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਸਪਲਾਈ ਪ੍ਰਦਾਨ ਕਰਦੇ ਹਨ।

ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪਾਵਰਕਾਮ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਗਰਮੀ ਵਿੱਚ ਵਧ ਰਹੀ ਬਿਜਲੀ ਦੀ ਮੰਗ ਪੂਰੀ ਕਰਨ ਲਈ ਕਈ ਢੰਗ ਤਰੀਕੇ ਅਪਣਾਏ ਗਏ ਹਨ।