Thursday, January 9, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਲਗਾਤਾਰ ਨਸ਼ਿਆ ਖਿਲਾਫ਼ ਕਾਰਵਾਈ ਕਰ ਰਹੀ ਪੰਜਾਬ ਸਰਕਾਰ, 12.5 ਕਿਲੋ ਹੈਰੋਇਨ ਦੇ...

ਲਗਾਤਾਰ ਨਸ਼ਿਆ ਖਿਲਾਫ਼ ਕਾਰਵਾਈ ਕਰ ਰਹੀ ਪੰਜਾਬ ਸਰਕਾਰ, 12.5 ਕਿਲੋ ਹੈਰੋਇਨ ਦੇ ਸਣੇ ਪੁਲਿਸ ਦੇ ਅੜਿੱਕੇ ਆਇਆ ਭਗੌੜਾ ਫੌਜੀ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਤਾਂ ਉੱਥੇ ਹੀ ਸੂਬੇ ’ਚ ਨਸ਼ੇ ਦਾ ਕਹਿਰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਕਰਾਰੀ ਸੱਟ ਮਾਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਪਾਕਿਸਤਾਨ ਅਧਾਰਿਤ ਹੈਰੋਇਨ ਤਸਕਰੀ ਦੇ ਰੈਕੇਟ ਨਾਲ ਸਬੰਧਤ ਮਾਮਲੇ ’ਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ’ਚ ਮੁੱਖ ਸਰਗਨਾ ਤੇ ਫੌਜ ਵਿੱਚੋਂ ਭਗੌੜੇ ਅੰਮ੍ਰਿਤਪਾਲ ਸਿੰਘ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ 12.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਦੇ ਪਿੰਡ ਕਸੇਲ ਦਾ ਰਹਿਣ ਵਾਲਾ ਮੁਲਜ਼ਮ ਅੰਮ੍ਰਿਤਪਾਲ ਸਿੰਘ ਫੌਜੀ ਅਗਸਤ 2024 ਤੋਂ ਭਗੌੜਾ ਸੀ, ਜਦੋਂ ਉਸ ਦੇ ਸਾਥੀ ਸਰਤਾਜ ਨੂੰ ਜੰਮੂ ਬੱਸ ਸਟੈਂਡ ਤੋਂ 33 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਸ ਕਾਰਟੈਲ ਦੇ ਅੰਤਰਰਾਸ਼ਟਰੀ ਸਬੰਧ ਹਨ ਕਿਉਂਕਿ ਇਸ ਦਾ ਸੰਚਾਲਨ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਵਾਸੀ ਪਿੰਡ ਮੀਆਂਪੁਰ, ਤਰਨਤਾਰਨ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਉਹ ਇਸ ਸਮੇਂ ਦੁਬਈ ਤੋਂ ਇਸ ਕਾਰਟੈਲ ਦਾ ਸੰਚਾਲਨ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਉਹ ਇੱਕ ਬਦਨਾਮ ਗੈਂਗਸਟਰ/ਸਮੱਗਲਰ ਹੈ, ਜਿਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਕਤਲ ਕੇਸਾਂ ਸਮੇਤ 15 ਤੋਂ 20 ਕੇਸ ਦਰਜ ਹਨ।

ਡੀਜੀਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਪਿੰਡ ਕੰਗਣੀਵਾਲ ਦੇ ਨਹਿਰੀ ਪੁਲ ‘ਤੇ ਵਿਸ਼ੇਸ਼ ਨਾਕਾ ਲਗਾਇਆ ਅਤੇ ਅੰਮ੍ਰਿਤਪਾਲ ਫੌਜੀ ਨੂੰ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮ ਵੱਲੋਂ ਦੱਸੇ ਟਿਕਾਣੇ ਤਰਨਤਾਰਨ ਤੋਂ ਪਿੰਡ ਜੋਧਪੁਰ ਨੂੰ ਜਾਂਦੀ ਲਿੰਕ ਸੜਕ ਤੋਂ 12.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਤੋਂ ਇੱਕ ਪਲੈਟੀਨਾ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ।