ਗੁਰਾਇਆ : ਭਰੇ ਬਾਜ਼ਾਰ ਰੁੜਕਾ ਰੋਡ ਤੋਂ ਦਿਨ-ਦਿਹਾੜੇ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਇਕ ਔਰਤ ਪਾਸੋਂ ਉਸ ਦੇ ਫੋਨ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੀਤਾਂਜਲੀ ਵਾਸੀ ਬੋਪਾਰਾਏ ਨੇ ਦੱਸਿਆ ਕਿ ਉਹ ਦੁਪਹਿਰ 3.30 ਵਜੇ ਦੇ ਕਰੀਬ ਆਪਣੇ ਘਰ ਤੋਂ ਆਪਣੀ ਦੁਕਾਨ ’ਤੇ ਆ ਰਹੀ ਸੀ, ਜੋ ਆਪਣੇ ਪਤੀ ਨਾਲ ਗੱਲ ਕਰਦੀ ਦੁਕਾਨ ’ਤੇ ਆ ਰਹੀ ਸੀ ਕਿ ਮਗਰੋਂ ਇਕ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਆਏ ਤਿੰਨ ਲੁਟੇਰਿਆਂ ਨੇ ਉਸ ਦੇ ਕੰਨ ’ਤੇ ਲੱਗਾ ਫੋਨ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ। ਗੀਤਾਂਜਲੀ ਨੇ ਦੱਸਿਆ ਉਸ ਨੇ ਕਾਫੀ ਰੌਲਾ ਪਾਇਆ ਪਰ ਕੋਈ ਵੀ ਉਸ ਦੀ ਮਦਦ ਲਈ ਅੱਗੇ ਨਹੀਂ ਆਇਆ। ਇਸ ਸਬੰਧੀ ਉਨ੍ਹਾਂ ਨੇ ਗੁਰਾਇਆ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਉਸ ਨੇ ਦੱਸਿਆ ਸੀ. ਸੀ. ਟੀ. ਵੀ. ਕੈਮਰੇ ’ਚ ਲੁਟੇਰਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।