ਨਵੀਂ ਦਿੱਲੀ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਇਕ ਹੋਰ ਯੋਜਨਾ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਮੰਦਰ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਲਈ ‘ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ’ ਦਾ ਐਲਾਨ ਕੀਤਾ ਹੈ। ਕੇਜਰੀਵਾਲ ਮੁਤਾਬਕ ਇਸ ਯੋਜਨਾ ਤਹਿਤ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਮੁੜ ਸੱਤਾ ‘ਚ ਆਉਣ ‘ਤੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਕੱਲ ਯਾਨੀ ਕਿ ਮੰਗਲਵਾਰ ਨੂੰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ਬੇਨਤੀ ਹੈ ਕਿ ਜਿਸ ਤਰ੍ਹਾਂ ਨਾਲ ਉਨ੍ਹਾਂ ਨੇ ਮਹਿਲਾ ਸਨਮਾਨ ਯੋਜਨਾ ਅਤੇ ਬਜ਼ੁਰਗਾਂ ਲਈ ਲਿਆਂਦੀ ਗਈ ਯੋਜਨਾ ਦਾ ਵਿਰੋਧ ਕੀਤਾ ਅਤੇ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼ ਕੀਤੀ। ਉਸ ਤਰ੍ਹਾਂ ਦੀ ਕੋਸ਼ਿਸ਼ ਇਸ ਯੋਜਨਾ ਲਈ ਨਾ ਕਰੋ, ਵੱਡਾ ਪਾਪ ਲੱਗੇਗਾ।