ਗੋਰਾਇਆ – ਗੋਰਾਇਆ ਵਿਖੇ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਨੌਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਉਕਤ ਨੌਜਵਾਨ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਹੇ ਸਨ। ਇਸ ਦਰਦਨਾਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ ਵਾਸੀ ਮਹਿਸਮਪੁਰ ਫਿਲੌਰ ਅਤੇ ਦੂਜਾ ਨੌਜਵਾਨ ਦੀਪਕ ਬੱਗਾ ਵਾਸੀ ਜਲੰਧਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਨੌਜਵਾਨ ਲੁਧਿਆਣਾ ਤੋਂ ਜਲੰਧਰ ਵੱਲ ਆ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਡਿਵਾਈਡਰ ਪਾਰ ਕਰ ਗਈ, ਜਿਸ ਕਾਰਨ ਇਹ ਦੂਜੇ ਪਾਸੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਭਿਆਨਕ ਹਾਦਸਾ ਵਾਪਰ ਗਿਆ।