ਬੀਤੀ ਦੇਰ ਰਾਤ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ। ਮਾਮਲਾ ਬਠਿੰਡਾ ਦੇ ਪਿੰਡ ਲੂਲਬਾਈ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿੱਕੀ ਕੁਮਾਰ ਵਾਸੀ ਪਿੰਡ ਲੂਲਬਾਈ ਵੱਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਨੌਜਵਾਨ ਦੇ ਆਪਣੇ ਹੀ ਪਿੰਡ ਦੀ ਇੱਕ ਵਿਆਹੁਤਾ ਨਾਲ ਪ੍ਰੇਮ ਸੰਬੰਧ ਸਨ। ਸ਼ਨਿੱਚਰਵਾਰ ਦੀ ਰਾਤ ਜਦੋਂ ਵਿੱਕੀ ਕੁਮਾਰ ਆਪਣੀ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਤਾਂ ਵਿਆਹੁਤਾ ਪਤੀ ਨੇ ਉਸਨੂੰ ਮੌਕੇ ’ਤੇ ਫੜ ਲਿਆ ਤੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਨੂੰ ਅੰਜ਼ਾਮ ਦਿੰਦੇ ਹੀ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ, ਜਿੰਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਹਿਲਾ ਦੇ ਪਤੀ ਸਣੇ ਤਿੰਨ ਹੋਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ। ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਫਰਾਰ ਹੋਏ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।