Thursday, January 16, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ, ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਸੀਐੱਮ...

ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ, ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਸੀਐੱਮ ਮਾਨ ਨੇ ਲਾਂਚ ਕੀਤੇ ਟੀ-ਸ਼ਰਟ ਅਤੇ ਲੋਗੋ

 

29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ।

ਐਕਸ ’ਤੇ ਪੋਸਟ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ ਕਿ ਪੰਜਾਬ ਦੀਆਂ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ ਤੀਜਾ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਮੌਕੇ 29 ਅਗਸਤ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਸ਼ੁਰੂਆਤ ਹੋਵੇਗੀ। ਅੱਜ ਖੇਡਾਂ ਵਤਨ ਪੰਜਾਬ ਦੀਆਂ ਦੀ ਟੀ-ਸ਼ਰਟ ਤੇ ਲੋਗੋ ਲਾਂਚ ਕੀਤੇ। ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗਾਂ ਦੇ ਮੁਕਾਬਲੇ ਹੋਣਗੇ ਤੇ 9 ਕਰੋੜ ਰੁਪਏ ਤੋਂ ਵੱਧ ਦੀ ਨਗਦ ਇਨਾਮ ਰਾਸ਼ੀ ਜੇਤੂਆਂ ਨੂੰ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ‘ਚ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।