Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ...

ਪੰਜਾਬ ਦੀ ਸਿਆਸਤ ‘ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ

 

 

ਜਲੰਧਰ –ਪੰਜਾਬ ’ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਇਸ ਵਾਰ ਮੁਕਾਬਲਾ ਕਾਫ਼ੀ ਦਿਲਚਸਪ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਦਿਹਾਤੀ ਇਲਾਕਿਆਂ ਨਾਲ ਸਬੰਧਤ ਇਨ੍ਹਾਂ ਚੋਣਾਂ ਵਿਚ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੇ ਨਾਲ-ਨਾਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੈਦਾਨ ਵਿਚ ਉਤਰਦੇ ਹੋਏ ਵੇਖਿਆ ਗਿਆ ਹੈ ਪਰ ਇਸ ਵਾਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਟੱਕਰ ਦੇਣ ਲਈ ਭਾਰਤੀ ਜਨਤਾ ਪਾਰਟੀ ਵੀ ਮੁਸਤੈਦੀ ਨਾਲ ਮੈਦਾਨ ਵਿਚ ਉਤਰ ਰਹੀ ਹੈ। ਜਿਹੜੀਆਂ ਵੋਟਾਂ ਪਹਿਲਾਂ 2-3 ਪਾਰਟੀਆਂ ਵਿਚਕਾਰ ਵੰਡੀਆਂ ਜਾਂਦੀਆਂ ਸਨ ਅਤੇ ਜਿਨ੍ਹਾਂ ਦੇ ਆਧਾਰ ’ਤੇ ਜਿੱਤ-ਹਾਰ ਦਾ ਫ਼ੈਸਲਾ ਹੁੰਦਾ ਸੀ, ਉਨ੍ਹਾਂ ਵੋਟਾਂ ਵਿਚ ਹੁਣ ਭਾਜਪਾ ਵੀ ਸੰਨ੍ਹ ਲਾਉਣ ’ਚ ਲੱਗ ਗਈ ਹੈ। ਇਸ ਦਾ ਨੁਕਸਾਨ ਕਿਸ ਨੂੰ ਹੋਵੇਗਾ, ਇਹ ਚੋਣ ਨਤੀਜਿਆਂ ਵਿਚ ਸਪਸ਼ਟ ਹੋ ਜਾਵੇਗਾ ਪਰ ਜਿਸ ਤਰ੍ਹਾਂ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਦੀਆਂ ਚੋਣਾਂ ਲਈ ਕਮਰ ਕੱਸੀ ਹੈ, ਉਸ ਨਾਲ ਪਾਰਟੀ ਦੇ ਵਰਕਰ ਤਾਂ ਉਤਸ਼ਾਹਿਤ ਹਨ ਹੀ, ਆਮ ਜਨਤਾ ਵਿਚ ਵੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਜਿੱਥੇ ਕਦੇ ਨਾਮੋ-ਨਿਸ਼ਾਨ ਨਹੀਂ, ਉੱਥੇ ਹੁਣ ਕਈ ਦਾਅਵੇਦਾਰ

ਜ਼ਿਲ੍ਹਾ ਪ੍ਰੀਸ਼ਦ ਦੀਆਂ ਇਨ੍ਹਾਂ ਚੋਣਾਂ ਦਾ ਆਯੋਜਨ ਪੰਜਾਬ ਦੇ 14,653 ਪਿੰਡਾਂ ਵਿਚ ਇਨ੍ਹੀਂ ਦਿਨੀਂ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਅਜ਼ਮਾਇਸ਼ ਕਰ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਇਲਾਕੇ ਅਜਿਹੇ ਹਨ, ਜਿੱਥੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਪਹਿਲੀ ਵਾਰ ਮੈਦਾਨ ਵਿਚ ਉਤਰ ਰਿਹਾ ਹੈ। ਭਾਜਪਾ ਕਿਸ ਪੱਧਰ ’ਤੇ ਤਿਆਰੀ ਵਿਚ ਜੁਟੀ ਹੈ, ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਖੇਤਰਾਂ ਵਿਚ ਕੁੱਲ੍ਹ 357 ਜ਼ੋਨ ਹਨ ਅਤੇ ਇਨ੍ਹਾਂ ਵਿਚ 279 ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕੀਤੇ ਗਏ ਹਨ। ਇਹ ਸ਼ਾਇਦ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ’ਚ ਕਾਗਜ਼ ਭਰੇ ਗਏ ਹਨ। ਇਸੇ ਤਰ੍ਹਾਂ ਬਲਾਕ ਪੱਧਰ ’ਤੇ ਵੀ ਇਸ ਵਾਰ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। 2,777 ਬਲਾਕ ਜ਼ੋਨਾਂ ਵਿਚ ਭਾਜਪਾ ਦੇ ਲੋਕਾਂ ਨੇ 1569 ਕਾਗਜ਼ ਦਾਖ਼ਲ ਕੀਤੇ ਹਨ। ਕਈ ਇਲਾਕਿਆਂ ਵਿਚ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਰਿਜੈਕਟ ਵੀ ਹੋਏ ਹਨ। ਇਸ ਸਬੰਧੀ ਅੰਤਿਮ ਡਾਟਾ ਅਜੇ ਆਉਣਾ ਹੈ ਪਰ ਵੱਡੀ ਗੱਲ ਇਹ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਕਦੇ ਭਾਜਪਾ ਦਾ ਨਾਮੋ-ਨਿਸ਼ਾਨ ਤਕ ਨਹੀਂ ਸੀ, ਉਨ੍ਹਾਂ ਵਿਚ ਪਾਰਟੀ ਦੇ ਕਾਗਜ਼ ਦਾਖਲ ਕਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਜਿੱਤ-ਹਾਰ ਬਾਅਦ ਦੀ ਗੱਲ ਹੈ ਪਰ ਖ਼ਾਸ ਗੱਲ ਇਹ ਹੈ ਕਿ ਪਾਰਟੀ ਕੋਸ਼ਿਸ਼ ਕਰ ਰਹੀ ਹੈ।