ਚੰਡੀਗੜ੍ਹ ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੇਖਣ ਨੂੰ ਮਿਲੀ। ਅੱਜ ਵੀ ਮਹਾਸ਼ਿਵਰਾਤਰੀ ਮੌਕੇ ਸੂਬੇ ਵਿਚ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਕੱਲ੍ਹ ਅਤੇ ਪਰਸੋਂ ਜਿੱਥੇ ਤੇਜ਼ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਹੀ ਸੂਬੇ ਦੀਆਂ ਕਈ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਦਾ ਇਹ ਮਿਜਾਜ਼ 1 ਮਾਰਚ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ 28 ਫ਼ਰਵਰੀ ਤਕ ਹਨੇਰੀ-ਤੂਫ਼ਾਨ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕਈ ਥਾਵਾਂ ਤੇ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਮਾਰਚ ਨੂੰ ਵੀ ਕਈ ਥਾਵਾਂ ‘ਤੇ ਬਾਰਿਸ਼ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਕਪੂਰਥਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇਨ੍ਹਾਂ ਜ਼ਿਲ੍ਹਿਆਂ ਵਿਚ ਬਿਜਲੀ ਦੀ ਗਰਜ ਦੇ ਨਾਲ ਬਰਸਾਤ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਬਾਕੀ ਜ਼ਿਲ੍ਹਿਆਂ ਵਿਚ ਵੀ ਕਈ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ