Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਲਿਆ ਗਿਆ ਇਹ ਵੱਡਾ ਫ਼ੈਸਲਾ

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਲਿਆ ਗਿਆ ਇਹ ਵੱਡਾ ਫ਼ੈਸਲਾ

 

ਅੰਮ੍ਰਿਤਸਰ/ਜੈਤੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਬੈਠਕਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ ਪਰ ਅਕਸਰ ਹੀ ਰੁਮਾਲਿਆਂ ਦੀ ਗੁਣਵੱਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ। ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾ ਕਰਵਾ ਸਕੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਿਕ ਮਹੱਤਵ ਅਨੁਸਾਰ ਯਕੀਨੀ ਬਣਾਉਣ ਲਈ ਬੀਤੇ ਸਮੇਂ ਵਿਚ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕਾਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ।