Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦਾ ਇਹ ਜ਼ਿਲ੍ਹਾ ਬਣੇਗਾ ਸੋਲਰ ਮਾਡਲ, 600 ਵਿਦਿਆਰਥੀਆਂ ਦੇ ਘਰਾਂ ’ਚ...

ਪੰਜਾਬ ਦਾ ਇਹ ਜ਼ਿਲ੍ਹਾ ਬਣੇਗਾ ਸੋਲਰ ਮਾਡਲ, 600 ਵਿਦਿਆਰਥੀਆਂ ਦੇ ਘਰਾਂ ’ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

 

 

ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਅਤੇ ਆਤਮ-ਨਿਰਭਰਤਾ ਦੇ ਮਜ਼ਬੂਤ ਥੰਮ੍ਹਾਂ ’ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਤਹਿਤ ਇਕ ਪ੍ਰੇਰਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ’ਚ ਜਿੱਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ’ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਹੀ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਔਰਤਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰਾਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ’ਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿਚ ਸਵੈ-ਸੇਵੀ ਸੰਸਥਾਵਾਂ ਨੂੰ ਬਦਲਾਅ ਦਾ ਸਭ ਤੋਂ ਮਜ਼ਬੂਤ ਮਾਧਿਅਮ ਮੰਨਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ , ਸਹਾਇਕ ਕਮਿਸ਼ਨਰ ਓਇਸ਼ੀ ਮੰਡਲ , ਸਕੱਤਰ ਜ਼ਿਲਾ ਰੈੱਡ ਕਰਾਸ ਸੋਸਾਇਟੀ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ ਵੀ ਇਸ ਮੀਟਿੰਗ ਵਿਚ ਮੌਜੂਦ ਸਨ।