Become a member

Get the best offers and updates relating to Liberty Case News.

― Advertisement ―

spot_img
spot_img
HomeBig Newsਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ...

ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ

 

ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ ਦੇ ਸਕੂਲਾਂ ‘ਚ ਬੁੱਧਵਾਰ ਸਵੇਰੇ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ 5 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਜ਼ਰੀਏ ਭੇਜੀ ਗਈ ਸੀ। ਧਮਕੀ ਮਿਲਣ ਵਾਲੇ ਸਕੂਲਾਂ ‘ਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹੈ।ਧਮਕੀ ਦੀ ਸੂਚਨਾ ਮਿਲਦੇ ਹੀ ਸਾਰੇ ਸਕੂਲਾਂ ਨੰ ਸਾਵਧਾਨੀ ਵਜੋਂ ਖ਼ਾਲੀ ਕਰਵਾ ਲਿਆ ਗਿਆ। ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਅਤੇ ਸਕੂਲੀ ਬੱਸਾਂ ਨੂੰ ਰਸਤੇ ‘ਚੋਂ ਹੀ ਵਾਪਸ ਭੇਜ ਦਿੱਤਾ ਗਿਆ। ਮੌਕੇ ‘ਤੇ ਚੰਡੀਗੜ੍ਹ ਪੁਲਸ ਦੇ ਸੀਨੀਅਰ ਅਧਿਕਾਰੀ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਪੁੱਜੀਆਂ ਹੋਈਆਂ ਹਨ ਅਤੇ ਸਕੂਲ ਕੰਪਲੈਕਸ ਦੀ ਤਲਾਸ਼ੀ ਲਈ ਜਾ ਰਹੀ ਹੈ।