Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

 

ਚੰਡੀਗੜ੍ਹ  : ਚੰਡੀਗੜ੍ਹ ਦੇ ਸੈਕਟਰ-34 ਅਤੇ ਇੰਡਸਟਰੀਅਲ ਏਰੀਆ ਸਥਿਤ ਪਾਸਪੋਰਟ ਦਫ਼ਤਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ‘ਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਇਸ ਧਮਕੀ ਭਰੀ ਈ-ਮੇਲ ‘ਚ ਸੈਕਟਰ-17 ਦੇ ਬੱਸ ਸਟੈਂਡ ਦਾ ਵੀ ਜ਼ਿਕਰ ਕੀਤਾ ਗਿਆ ਸੀ, ਜਿਸ ਕਾਰਨ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਸੂਚਨਾ ਮਿਲਦਿਆਂ ਹੀ ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਬੰਧਿਤ ਇਮਾਰਤਾਂ ‘ਚ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਗਈ।

ਸੁਰੱਖਿਆ ਦੇ ਮੱਦੇਨਜ਼ਰ ਕੁੱਝ ਸਮੇਂ ਲਈ ਇਲਾਕੇ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਉੱਥੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਗਈ। ਮੌਕੇ ‘ਤੇ ਪਹੁੰਚੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਈਬਰ ਸੈੱਲ ਦੀ ਟੀਮ ਹੁਣ ਇਸ ਈ-ਮੇਲ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਸੀ।

ਸ਼ੁਰੂਆਤੀ ਜਾਂਚ ‘ਚਇਸ ਨੂੰ ਸ਼ਰਾਰਤੀ ਅਨਸਰਾਂ ਦੀ ਕਰਤੂਤ ਮੰਨਿਆ ਜਾ ਰਿਹਾ ਹੈ ਪਰ ਪੁਲਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਦਿਖਣ ‘ਤੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ।