ਸ਼੍ਰੀਨਗਰ- ਜੰਮੂ ਕਸ਼ਮੀਰ ਪੁਲਸ ਨੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਪਦਾਰਥ ਜ਼ਬਤ ਕੀਤਾ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਹਮਦਾਨੀਆ ਕਾਲੋਨੀ ਨੈਧਾਲ ਰਫਿਆਬਾਦ ‘ਚ ਨਾਕਾ ਚੈਕਿੰਗ ਦੌਰਾਨ ਉਨ੍ਹਾਂ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਰੋਕ ਕੇ ਤਲਾਸ਼ਈ ਲਈ ਤਾਂ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਪਦਾਰਥ ਜ਼ਬਤ ਕੀਤਾ। ਗ੍ਰਿਫ਼ਤਾਰ ਤਸਕਰਾਂ ਦੇ ਨਾਂ ਆਦਿਲ ਅਹਿਮਦ ਲੋਨ, ਮੁਹੰਮਦ ਸ਼ਫੀ ਸ਼ੇਖ ਅਤੇ ਸੱਜਾਦ ਅਹਿਮਦ ਲੋਨ ਹੈ। ਇਹ ਸਾਰੇ ਨੈਧਾਲ ਰਫਿਆਬਾਦ ਦੇ ਵਾਸੀ ਹਨ।
ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਪੁਲਸ ਨੇ ਉਨ੍ਹਾਂ ਕੋਲੋਂ 122 ਗ੍ਰਾਮ ਚਰਸ ਵਰਗਾ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜੱਲਾ ਥਾਣੇ ‘ਚ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੋਪੋਰ ਪੁਲਸ ਨੇ ਲੋਕਾਂ ਤੋਂ ਨਸ਼ੀਲੇ ਪਦਾਰਥਾਂ ਜਾਂ ਹੋਰ ਅਪਰਾਧਾਂ ਨਾਲ ਸੰਬੰਧਤ ਕੋਈ ਵੀ ਜਾਣਕਾਰੀ ਨਜ਼ਦੀਕੀ ਥਾਣੇ ਜਾਂ 112 ਡਾਇਲ ਕਰ ਕੇ ਸਾਂਝੀ ਕਰਨ ਦੀ ਅਪੀਲ ਕੀਤੀ ਹੈ।