ਪਾਉਂਟਾ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਗੁਰਦੁਆਰਾ ਸਾਹਿਬ ਨੇੜੇ ਯਮੁਨਾ ’ਚ ਇਸ਼ਨਾਨ ਕਰਨ ਆਏ 3 ਨੌਜਵਾਨ ਪਾਣੀ ’ਚ ਡੁੱਬ ਗਏ। ਮ੍ਰਿਤਕਾਂ ਦੀ ਪਹਿਚਾਣ ਧੀਰੇਂਦਰ ਸਿੰਘ ਸੈਂਣੀ ਉਰਫ਼ ਪ੍ਰਿੰਸ ਵਾਸੀ ਡੇਰਾਬੱਸੀ, ਰਾਘਵ ਮਿਸ਼ਰਾਂ ਵਾਸੀ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ ਵਾਸੀ ਚੰਡੀਗੜ੍ਹ ਵੱਜੋਂ ਹੋਈ ਹੈ।
ਜਾਣਕਾਰੀ ਮਤਾਬਕ ਤਿੰਨੋ ਦੋਸਤ ਗੁਰਦੁਆਰਾ ਪਾਉਂਟਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਗੁਰਦੁਆਰੇ ਦੇ ਦਰਿਆ ਘਾਟ ਦੀਆਂ ਪੌੜੀਆਂ ਤੋਂ ਹੇਠਾਂ ਉਤਰੇ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦੌਰਾਨ ਇੱਕ ਨੌਜਵਾਨ ਨੂੰ ਡੁੱਬਦੇ ਦੇਖ ਕੇ ਬਚਾਉਣ ਦੀ ਫਿਰਾਕ ’ਚ ਦੋਵੇਂ ਦੋਸਤਾਂ ਨੇ ਨਹਿਰ ਚ ਛਾਲ ਮਾਰ ਦਿੱਤੀ। ਦੋਵਾਂ ਨੇ ਤੀਜ਼ੇ ਦੀ ਤਾਂ ਕੀ ਜਾਣ ਬਚਾਉਣੀ ਸੀ ਉਲਟਾ ਹੋਣੀ ਦਾ ਸ਼ਿਕਾਰ ਹੋ ਗਏ ਤੇ ਜਾਨ ਤੋਂ ਹੱਥ ਧੋ ਬੈਠੇ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਜਿਸ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਕਰੀਬ ਇੱਕ ਘੰਟੇ ਬਾਅਦ ਤਿੰਨਾਂ ਦੀ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਪਾਉਂਟਾ ਸਾਹਿਬ ਹਸਪਤਾਲ ਦੇ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੌਕੇ ਤੋਂ ਨੌਜਵਾਨਾਂ ਦੇ ਕੱਪੜੇ ਅਤੇ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ।