ਬਨਿਹਾਲ/ਜੰਮੂ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਸ਼ਨੀਵਾਰ ਨੂੰ ਇਕ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ‘ਚ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਜੰਮੂ ਤੋਂ ਸ਼੍ਰੀਨਗਰ ਜਾ ਰਿਹਾ ਸੀ, ਉਦੋਂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਟਰੱਕ ਨਚੀਲਾਨਾ ਖੇਤਰ ‘ਚ ਇਕ ਡੂੰਘੀ ਖੱਡ ‘ਚ ਡਿੱਗ ਗਿਆ।
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਅਤੇ ਉਸ ਦੇ ਸਹਾਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਮੈਡੀਕਲ-ਕਾਨੂੰਨੀ ਰਸਮਾਂ ਲਈ ਬਨਿਹਾਲ ਦੇ ਉਪ-ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ। ਡਰਾਈਵਰ ਦੀ ਪਛਾਣ ਰਾਜੂ ਵਜੋਂ ਹੋਈ ਹੈ, ਜੋ ਕਿ ਊਧਮਪੁਰ ਦਾ ਰਹਿਣ ਵਾਲਾ ਹੈ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।