Become a member

Get the best offers and updates relating to Liberty Case News.

― Advertisement ―

spot_img
spot_img
HomeBig Newsਟਰੰਪ ਦੀ ਇਮੀਗ੍ਰੇਸ਼ਨ ਨੀਤੀ ਦੀ ਮਾਰ ਭਾਰਤੀਆਂ ’ਤੇ, 6111 ਗ੍ਰਿਫ਼ਤਾਰੀਆਂ

ਟਰੰਪ ਦੀ ਇਮੀਗ੍ਰੇਸ਼ਨ ਨੀਤੀ ਦੀ ਮਾਰ ਭਾਰਤੀਆਂ ’ਤੇ, 6111 ਗ੍ਰਿਫ਼ਤਾਰੀਆਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਇਮੀਗ੍ਰੇਸ਼ਨ ਨੀਤੀ ਦਾ ਅਸਰ ਭਾਰਤੀ ਨਾਗਰਿਕਾਂ ’ਤੇ ਵੀ ਲਗਾਤਾਰ ਪੈ ਰਿਹਾ ਹੈ। ਰਿਪੋਰਟ ਮੁਤਾਬਕ, ਜਨਵਰੀ 2025 ਤੋਂ ਅਗਸਤ 2026 ਦਰਮਿਆਨ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵੱਲੋਂ 6111 ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ 5235 ਨੂੰ ਡਿਪੋਰਟੇਸ਼ਨ ਸੈਂਟਰਾਂ ਵਿੱਚ ਰੱਖਿਆ ਗਿਆ, ਜਦਕਿ 2349 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ। ਅਮਰੀਕਨ ਕਮਿਊਨਿਟੀ ਮੀਡੀਆ ਦੀ ਰਿਪੋਰਟ ਅਨੁਸਾਰ, ਭਾਰਤੀਆਂ ਦੀਆਂ ਗ੍ਰਿਫ਼ਤਾਰੀਆਂ ਦਾ ਇਹ ਰਿਕਾਰਡ ਅੰਕੜਾ ਹੈ। ਸੰਸਥਾ Stop AAPI Hate ਦਾ ਦਾਅਵਾ ਹੈ ਕਿ ਨਵੰਬਰ ਦੀਆਂ ਮਿਡਟਰਮ ਚੋਣਾਂ ਤੋਂ ਪਹਿਲਾਂ ਇਮੀਗ੍ਰੇਸ਼ਨ ਛਾਪਿਆਂ ਵਿੱਚ ਤੇਜ਼ੀ ਲਿਆਂਦੀ ਗਈ ਸੀ, ਹਾਲਾਂਕਿ ਨਵੇਂ ਅੰਕੜੇ ਅਜੇ ਸਾਹਮਣੇ ਨਹੀਂ ਆਏ।

ਰਿਪੋਰਟ ਵਿੱਚ ਕੈਲੀਫੋਰਨੀਆ ਦੀ 60 ਸਾਲਾ ਭਾਰਤੀ ਮੂਲ ਦੀ ਰੈਸਟੋਰੈਂਟ ਸੰਚਾਲਕ ਦਾ ਮਾਮਲਾ ਵੀ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਗ੍ਰੀਨ ਕਾਰਡ ਦੀ ਅਰਜ਼ੀ ਨਾਲ ਸਬੰਧਤ ਬਾਇਓਮੈਟ੍ਰਿਕ ਪ੍ਰਕਿਰਿਆ ਲਈ ਇਮੀਗ੍ਰੇਸ਼ਨ ਦਫ਼ਤਰ ਬੁਲਾਉਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ। ਉਹ 1994 ਤੋਂ ਅਮਰੀਕਾ ਵਿੱਚ ਰਹਿ ਰਹੇ ਸਨ ਅਤੇ ਉਨ੍ਹਾਂ ਦਾ ਗ੍ਰੀਨ ਕਾਰਡ ਵੀ ਮਨਜ਼ੂਰ ਹੋ ਚੁੱਕਾ ਸੀ। ਪਰਿਵਾਰ ਨੇ ਕਾਰਵਾਈ ’ਤੇ ਸਵਾਲ ਚੁੱਕਦਿਆਂ ਭਾਰਤੀ ਮੂਲ ਦੇ ਹੋਣ ਕਾਰਨ ਪਰੇਸ਼ਾਨ ਕੀਤੇ ਜਾਣ ਦਾ ਦੋਸ਼ ਲਗਾਇਆ। ਕਰੀਬ ਇੱਕ ਹਫ਼ਤੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਕੈਲੀਫੋਰਨੀਆ ਵਿੱਚ 850 ਤੋਂ ਵੱਧ ਭਾਰਤੀਆਂ ਦੀਆਂ ਗ੍ਰਿਫ਼ਤਾਰੀਆਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਫਰਿਜ਼ਨੋ, ਬੇਕਰਸਫੀਲਡ, ਸਟਾਕਟਨ ਅਤੇ ਸੈਨ ਬਰਨਾਰਡੀਨੋ ਵਰਗੇ ਸ਼ਹਿਰਾਂ ਵਿੱਚ ਕਾਰਵਾਈ ਵਧੇਰੇ ਹੋਈ। ਇਨ੍ਹਾਂ ਘਟਨਾਵਾਂ ਨੇ ਅਮਰੀਕਾ ਵਿੱਚ ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ, ਇਮੀਗ੍ਰੇਸ਼ਨ ਪ੍ਰਕਿਰਿਆ ਅਤੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।