Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੇ ਦੋ ਸੀਨੀਅਰ IAS ਅਫ਼ਸਰ ਸਸਪੈਂਡ, ਇਨ੍ਹਾਂ ਅਧਿਕਾਰੀਆਂ 'ਤੇ ਡਿੱਗੀ ਗਾਜ

ਪੰਜਾਬ ਦੇ ਦੋ ਸੀਨੀਅਰ IAS ਅਫ਼ਸਰ ਸਸਪੈਂਡ, ਇਨ੍ਹਾਂ ਅਧਿਕਾਰੀਆਂ ‘ਤੇ ਡਿੱਗੀ ਗਾਜ

 

ਚੰਡੀਗੜ੍ਹ : ਪੰਜਾਬ ਦੇ ਦੋ ਸੀਨੀਅਰ ਆਈ.ਏ.ਐੱਸ. (IAS) ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਦੇ ਨਾਮ ਸ਼ਾਮਲ ਹਨ। ਕਮਲ ਕਿਸ਼ੋਰ ਯਾਦਵ ਉਦਯੋਗ ਅਤੇ ਵਣਜ ਵਿਭਾਗ (Industry and Commerce) ਦੇ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਕੋਲ ਇਨਵੈਸਟ ਪ੍ਰਮੋਸ਼ਨ ਅਤੇ ਸੂਚਨਾ ਤਕਨਾਲੋਜੀ ਉਦਯੋਗ ਦੇ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੀ। ਜਸਪ੍ਰੀਤ ਸਿੰਘ ਪੰਜਾਬ ਇਨਫੋਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ (Punjab Infotech) ਦੇ ਮੈਨੇਜਿੰਗ ਡਾਇਰੈਕਟਰ (MD) ਵਜੋਂ ਤਾਇਨਾਤ ਸਨ।

 

7 ਫਰਵਰੀ 2026 ਦੀ ਦੇਰ ਸ਼ਾਮ ਹੋਈ ਇਸ ਅਚਾਨਕ ਕਾਰਵਾਈ ਨੇ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਹਾਲਾਂਕਿ, ਇਨ੍ਹਾਂ ਅਧਿਕਾਰੀਆਂ ਨੂੰ ਸਸਪੈਂਡ ਕਰਨ ਦੇ ਪਿੱਛੇ ਦੇ ਮੁੱਖ ਕਾਰਨਾਂ ਬਾਰੇ ਅਜੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕੀ ਹੈ।