Thursday, March 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest News“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ...

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

 

ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ:

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ।

“ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ  ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ  ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਫ਼ਿਰੋਜ਼ਪੁਰ ਪੁਲਿਸ ਲਗਾਤਾਰ ਸਖਤ ਕਾਰਵਾਈਆਂ ਵਿੱਚ ਜੁਟੀ ਹੋਈ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਵਿੱਚ ਕਈ ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਕਾਰਵਾਈ ਬਹੁਤ ਪ੍ਰਸ਼ੰਸਾਯੋਗ ਹੈ।

ਸ. ਭੁਪਿੰਦਰ ਸਿੰਘ ਸਿੱਧੂ ਨੇ  ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਦਾ ਕੰਮ ਕਰਨ ਵਾਲੇ ਹਰੇਕ ਨਸ਼ਾ ਤਸਕਰ ਤੇ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਕੰਮ ਛੱਡ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਰ ਵੀ ਕੀਤੀਆਂ ਜਾਣਗੀਆਂ ਤੇ ਨਸ਼ੇ ਤੋਂ ਕਮਾਏ ਪੈਸੇ ਨਾਲ ਬਣਾਈ ਜਾਇਦਾਦ ਜ਼ਬਤ ਕੀਤੀ ਜਾਵੇਗੀ।