Wednesday, April 30, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬਤ ਦੇ...

ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ – ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਰਾਜ ਮੰਤਰੀ ਹਰਸ਼ ਮਲਹੋਤਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਆਨੰਦ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਭਾਰਤ ਸਰਕਾਰ ਵੱਲੋਂ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਅੱਤਵਾਦ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਅਸੀਂ ਵਿਸ਼ਾਲ ਸੜਕੀ ਬੁਨਿਆਦੀ ਢਾਂਚਾ ਬਣਾਇਆ ਹੈ। ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈੱਸਵੇਅ ਡੇਢ ਸਾਲ ਵਿੱਚ ਭਾਰਤ ਦੀ ਜਨਤਾ ਨੂੰ ਸੌਂਪ ਦਿੱਤਾ ਜਾਵੇਗਾ।