Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਹੜ੍ਹਾਂ ਦੌਰਾਨ ਪੰਜਾਬ 'ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

ਹੜ੍ਹਾਂ ਦੌਰਾਨ ਪੰਜਾਬ ‘ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

ਹੁਸ਼ਿਆਰਪੁਰ -ਹੜ੍ਹਾਂ ਦੀ ਮਾਰ ਝਲ ਰਹੇ ਪੰਜਾਬ ਦੇ ਹੁਸ਼ਿਆਰਪੁਰ ਵਿਚ ਹੜ੍ਹਾਂ ਵਿਚਾਲੇ ਇਕ ਨੌਜਵਾਨ ਦਾ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬੁੱਧਵਾਰ ਨੂੰ ਖਨੌਰਾ ਪਿੰਡ ਦਾ ਰਹਿਣ ਵਾਲਾ ਮੁੰਡਾ ਲਗਭਗ 20 ਬਰਾਤੀਆਂ ਨਾਲ 1.5 ਕਿਲੋਮੀਟਰ ਤੱਕ ਡੁੱਬੀ ਸੜਕ ‘ਤੇ ਟਰੈਕਟਰ-ਟਰਾਲੀ ‘ਤੇ ਸਵਾਰ ਹੋ ਕੇ ਨਿਕਲਿਆ ਅਤੇ ਫਿਰ ਕਾਰਾਂ ਵਿੱਚ ਤਿੰਨ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਜਲੰਧਰ ਜ਼ਿਲ੍ਹੇ ਵਿੱਚ ਲਾੜੀ ਦੇ ਪਿੰਡ ਪਹੁੰਚਿਆ।

ਹੁਸ਼ਿਆਰਪੁਰ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਜਾਣ ਤੋਂ ਪਹਿਲਾਂ ਲਾੜਾ ਬਾਬਾ ਸ਼ਾਹ ਦੂਤ ਦੀ ਦਰਗਾਹ ‘ਤੇ ਵੀ ਆਸ਼ੀਰਵਾਦ ਲੈਣ ਲਈ ਰੁਕਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਖਨੌਰਾ ਪਿੰਡ ਅਜੇ ਵੀ ਗੋਡੇ-ਗੋਡੇ ਪਾਣੀ ਵਿੱਚ ਡੁੱਬਿਆ ਹੋਇਆ ਹੈ, ਜਿਸ ਕਾਰਨ ਆਮ ਵਾਹਨ ਦਾਖ਼ਲ ਨਹੀਂ ਹੋ ਸਕਦੇ। ਲਾੜੇ ਦੇ ਚਾਚਾ ਕੇਵਲ ਸਿੰਘ ਨੇ ਕਿਹਾ ਕਿ ਸਾਨੂੰ ਲਾੜੇ ਅਤੇ ਬਰਾਤੀਆਂ ਨੂੰ ਟਰੈਕਟਰ-ਟਰਾਲੀ ‘ਤੇ ਬਿਠਾਉਣਾ ਪਿਆ ਕਿਉਂਕਿ ਕਾਰਾਂ ਪਿੰਡ ਵਿੱਚ ਦਾਖ਼ਲ ਨਹੀਂ ਹੋ ਸਕੀਆਂ।

ਉਨ੍ਹਾਂ ਦੱਸਿਆ ਕਿ ਭਾਰੀ ਬਾਰਿਸ਼ ਅਤੇ ਪਾਣੀ ਭਰਨ ਕਾਰਨ ਨੇੜਲੇ ਕਈ ਪਿੰਡਾਂ ਤੋਂ ਰਿਸ਼ਤੇਦਾਰ ਵਿਆਹ ਵਿੱਚ ਸ਼ਾਮਲ ਨਹੀਂ ਹੋ ਸਕੇ। ਵਿਆਹ ਤੋਂ ਬਾਅਦ ਲਾੜਾ-ਲਾੜੀ ਟਰਾਲੀ ਵਿੱਚ ਉਸੇ ਰਸਤੇ ‘ਤੇ ਹੜ੍ਹ ਦੇ ਪਾਣੀ ਨੂੰ ਪਾਰ ਕਰਕੇ ਵਾਪਸ ਆਏ। ਇਸ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਕਾਬੂ ਵਿੱਚ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਬੁੱਧਵਾਰ ਨੂੰ ਪਾਣੀ ਦਾ ਪੱਧਰ ਹੋਰ ਵਧ ਗਿਆ।