Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਮਾਨ ਸਰਕਾਰ ਦਾ ਇੱਕ ਹੋਰ ਉਪਰਾਲਾ, ਪੰਜਾਬ ਰਾਜ ਸਹਿਕਾਰੀ ਬੈਂਕ ’ਚ ਸ਼ੁਰੂ...

ਮਾਨ ਸਰਕਾਰ ਦਾ ਇੱਕ ਹੋਰ ਉਪਰਾਲਾ, ਪੰਜਾਬ ਰਾਜ ਸਹਿਕਾਰੀ ਬੈਂਕ ’ਚ ਸ਼ੁਰੂ ਕੀਤੀ ਗਈ UPI ਸਰਵਿਸ

 

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ।

ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤਿਆਂ ਵਿੱਚੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤੇ ਵਿੱਚ ਪੈਸੇ ਭੇਜ ਜਾਂ ਪ੍ਰਾਪਤ ਕਰ ਸਕਣਗੇ। ਮੁੱਢਲੇ ਤੌਰ ਉਤੇ ਗਾਹਕ ਯੂ.ਪੀ.ਆਈ. ਰਾਹੀਂ ਰੋਜ਼ਾਨਾ 50 ਹਜ਼ਾਰ ਤੱਕ ਦਾ ਲੈਣ-ਦੇਣ ਕੀਤਾ ਜਾ ਸਕੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਇਕ ਲੱਖ ਰੁਪਏ ਤੱਕ ਵਧਾਇਆ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।