ਨੈਸ਼ਨਲ : ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ-ਰਾਜ ਸਭਾ ਨੇਤਾ ਮਲਿਕਾਰੁਜਨ ਖੜਗੇ, ਸਪਾ ਨੇਤਾ ਰਾਮ ਗੋਪਾਲ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਅਤੇ ਕਈ ਹੋਰ ਵੱਡੇ ਵਿਰੋਧੀ ਨੇਤਾ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਇੰਡੀਆ ਅਲਾਇੰਸ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੈੱਡੀ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਹੈ , ਜਦੋਂ ਕਿ ਸੱਤਾਧਾਰੀ ਪਾਰਟੀ ਨੇ ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਨ ਨੂੰ ਨਾਮਜ਼ਦ ਕੀਤਾ ਹੈ। ਦੇਸ਼ ਦੇ 17ਵੇਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ 9 ਸਤੰਬਰ ਨੂੰ ਹੋਣੀ ਹੈ ਅਤੇ ਨਤੀਜਾ ਉਸੇ ਦਿਨ ਐਲਾਨਿਆ ਜਾਵੇਗਾ।