Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵਿਜੀਲੈਂਸ ਵੱਲੋਂ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੰਡੀ ਅਫ਼ਸਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਮੰਡੀ ਅਫ਼ਸਰ ਗ੍ਰਿਫ਼ਤਾਰ

 

 

ਮੋਹਾਲੀ: ਵਿਜੀਲੈਂਸ ਬਿਊਰੋ ਮੋਹਾਲੀ ਦੀ ਟੀਮ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੇ ਇਕ ਮੰਡੀ ਸੁਪਰਵਾਈਜ਼ਰ ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੰਡੀ ਸੁਪਰਵਾਈਜ਼ਰ ਦੀ ਪਛਾਣ ਪਰਮਜੀਤ ਸਿੰਘ ਥਿੰਦ ਵਜੋਂ ਹੋਈ ਹੈ। ਇਸ ਸਬੰਧੀ ਵਿਜੀਲੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੰਮ੍ਰਿਤਸਰ ਦੀ ਮੰਡੀ ’ਚ ਇਕ ਆੜ੍ਹਤੀ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਮੰਡੀ ਸੁਪਰਵਾਈਜ਼ਰ ਅਫ਼ਸਰਾਂ ਨੂੰ ਸੀਜਨਲ ਰਿਸ਼ਵਤ ਦੇ ਪੈਸੇ ਦੇਣ ਲਈ ਉਨ੍ਹਾਂ ਨੂੰ ਮਜ਼ਬੂਰ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਜੇਕਰ ਉਹ ਰਿਸ਼ਵਤ ਦੇਵੇਗਾ ਤਾਂ ਉਸ ਦੀ ਆੜ੍ਹਤ ’ਚ ਆਏ ਸਮਾਨ ਦੀ ਸਮੇਂ ਸਿਰ ਲਿਫਟ ਕਰਵਾ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨ ਨਹੀਂ ਹੋਵੇਗੀ।

 

ਇਸ ਗੱਲ ਦਾ ਡਰਾਵਾ ਦੇ ਕੇ ਉਕਤ ਮੰਡੀ ਅਫ਼ਸਰ ਨੇ ਉਸ ਕੋਲੋਂ 2 ਹਜ਼ਾਰ ਰੁਪਏ ਪਹਿਲਾਂ ਹਾਸਲ ਕਰ ਲਏ ਸਨ ਅਤੇ ਹੁਣ ਉਹ 8 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ। ਆੜ੍ਹਤੀ ਵੱਲੋਂ ਮੰਡੀ ਸੁਪਰਵਾਈਜ਼ਰ ਦੀ ਗੱਲ ਨੂੰ ਰਿਕਾਰਡ ਕਰਕੇ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਅਤੇ ਵਿਜੀਲੈਂਸ ਵੱਲੋਂ ਆੜ੍ਹਤੀ ਵੱਲੋਂ ਦਿੱਤੀ ਸ਼ਿਕਾਇਤ ਦੀ ਪੜਤਾਲ ਮਗਰੋਂ ਮੰਡੀ ਸੁਪਰਵਾਈਜ਼ਰ ਪਰਮਜੀਤ ਸਿੰਘ ਸਰਾਂ ਲਈ ਟਰੈਪ ਲਗਾਇਆ ਅਤੇ ਉਸ ਨੂੰ ਅੰਮ੍ਰਿਤਸਰ ਤੋਂ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਵੱਲੋਂ ਪਰਮਜੀਤ ਸਿੰਘ ਸਰਾਂ ਮੰਡੀ ਅਫ਼ਸਰ (ਅੰਮ੍ਰਿਤਸਰ) ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰਕੇ ਸਬੰਧਿਤ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਵੱਲੋਂ ਮੰਡੀ ਅਫ਼ਸਰ ਪਰਮਜੀਤ ਸਿੰਘ ਨੂੰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ।