Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

ਚੰਡੀਗੜ੍ਹ, 25 ਅਕਤੂਬਰ:–ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44  ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ,  ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਦੁਆਰਾ ਮਿੱਲ ਨੂੰ ਅਲਾਟ ਕੀਤੇ ਗਏ ਲਗਭਗ 33.6 ਕਰੋੜ ਰੁਪਏ ਦੀ ਕੀਮਤ ਦੇ ਝੋਨੇ ਦੀ ਹੇਰਾਫੇਰੀ ਅਤੇ ਗ਼ਬਨ ਵਿੱਚ ਕਥਿਤ ਸ਼ਮੂਲੀਅਤ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ‘ਤੇ ਵੀ ਕੇਸ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀ.ਐਫ.ਐਸ.ਓ. ਰਮਿੰਦਰ ਸਿੰਘ ਬਾਠ, ਏ.ਐਫ.ਐਸ.ਓ. ਸ੍ਰੀਮਤੀ ਵਿਪਨ ਸ਼ਰਮਾ, ਇੰਸਪੈਕਟਰ ਗੁਰਜਿੰਦਰ ਕੁਮਾਰ, ਸਟੈਟਿਸਟਿਕ ਟੈਕਨੀਕਲ ਅਸਿਸਟੈਂਟ (ਐਸ.ਟੀ.ਏ.) ਪਰਮਿੰਦਰ ਸਿੰਘ ਭਾਟੀਆ ਅਤੇ ਡੀ.ਐਫ.ਐਸ.ਸੀ. ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਬੰਧਤ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।ਜ਼ਿਕਰਯੋਗ ਹੈ ਕਿ ਸਮਰੱਥ ਅਦਾਲਤ ਵੱਲੋਂ ਗੁਲਸ਼ਨ ਜੈਨ ਸਮੇਤ ਪੰਜ ਮੁਲਜ਼ਮਾਂ ਨੂੰ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।