Saturday, May 17, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਨਸ਼ੇ 'ਤੇ ਜਿੱਤ ਹਾਸਿਲ ਕਰਦੇ ਹੋਏ ਪਿੰਡ ਲੰਗੜੋਆ ਨੇ ਆਪਣੇ ਆਪ ਨੂੰ...

ਨਸ਼ੇ ‘ਤੇ ਜਿੱਤ ਹਾਸਿਲ ਕਰਦੇ ਹੋਏ ਪਿੰਡ ਲੰਗੜੋਆ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ, ਮੁੱਖ ਮੰਤਰੀ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਗਵਾਈ ਕਰਨ ਲਈ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ

 

 

ਲੰਗੜੋਆ (ਐਸ.ਬੀ.ਐਸ. ਨਗਰ), 16 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਵਿਆਪਕ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਜਿਸਦਾ ਉਦੇਸ਼ ਰਾਜ ਵਿੱਚੋਂ ਨਸ਼ੇ ਦਾ ਖ਼ਾਤਮਾ ਕਰਨਾ ਹੈ। ਇਸ ਸਮਾਗਮ ਦੌਰਾਨ, ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਲੋਕਾਂ ਨੂੰ ਸਹੁੰ ਚੁਕਾਈ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਲੜਾਈ ਵਿੱਚ ਸਰਗਰਮ ਯੋਧੇ ਬਣਨ ਲਈ ਉਤਸ਼ਾਹਿਤ ਕੀਤਾ।

ਮੁੱਖ ਮੰਤਰੀ ਮਾਨ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕਰਨ ਵਾਲੇ ਲੰਗੜੋਆ ਪਿੰਡ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪਿੰਡ ਦੀ ਪੰਚਾਇਤ ਨੂੰ ਦੂਜਿਆਂ ਲਈ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਲੰਗੜੋਆ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚੋਂ ਨਸ਼ੇ ਦੇ ਸਰਾਪ ਨੂੰ ਖ਼ਤਮ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਅਤੇ ਭਾਗੀਦਾਰੀ ਬਹੁਤ ਜ਼ਰੂਰੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਸਰਕਾਰ ਨੇ ਇੱਕ ਵਿਸ਼ਾਲ ਲਹਿਰ ਸ਼ੁਰੂ ਕੀਤੀ ਹੈ ਜਿਸ ਵਿੱਚ 351 ਪਿੰਡਾਂ ਵਿੱਚ ਹਰ ਰੋਜ਼ ਗ੍ਰਾਮ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਹਰੇਕ ਹਲਕੇ ਤੋਂ ਤਿੰਨ ਗ੍ਰਾਮ ਸਭਾਵਾਂ ਸ਼ਾਮਲ ਹਨ। ਇਹਨਾਂ ਸੈਸ਼ਨਾਂ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਨਸ਼ਾ ਛੁਡਾਊ ਕੇਂਦਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਪੁਨਰਵਾਸ ਦੀ ਸਹੂਲਤ ਦੇਣਾ ਹੈ। ਸੀਐਮ ਮਾਨ ਨੇ ਨਸ਼ੇ ਦੇ ਆਦੀ ਲੋਕਾਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ ‘ਤੇ ਸਰਕਾਰ ਦੇ ਧਿਆਨ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਇਲਾਜ, ਸਲਾਹ ਅਤੇ ਸਿਖਲਾਈ ਸ਼ਾਮਲ ਹੈ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਜੁੜਨ ਅਤੇ ਚੰਗਾ ਜੀਵਨ ਜੀਉਣ ਵਿੱਚ ਮਦਦ ਮਿਲ ਸਕੇ।

ਮਾਨ ਨੇ ਕਿਹਾ ਕਿ ਨਸ਼ਾ ਸੂਬੇ ਲਈ ਇੱਕ ਕਲੰਕ ਹੈ ਅਤੇ ਇਸ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਮਾਨ ਨੇ ਕਿਹਾ ਕਿ ਬਾਅਦ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖ਼ਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਪੁਨਰਵਾਸ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ ਜਿਸਦਾ ਉਦੇਸ਼ ਸੂਬੇ ਨੂੰ ਸਵੱਛ ਬਣਾਉਣਾ ਹੈ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਜਿਵੇਂ ਲੰਗੜੋਆ ਨੇ ਪੁਲਿਸ ਨੂੰ ਪੂਰਾ ਸਮਰਥਨ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਬਣਾ ਲਿਆ ਹੈ ਇਸ ਲਈ ਹੁਣ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰ ਇੰਚ ‘ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੇ ਪੈਰਾਂ ਦੇ ਨਿਸ਼ਾਨ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਹੀ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਕਿ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਇਸ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੀ ਵੱਡੀ ਪੱਧਰ ‘ਤੇ ਅੱਗੇ ਆ ਰਹਿਆਂ ਹਨ ਤਾਂ ਇਹ ਬਹੁਤ ਜਲਦੀ ਖ਼ਤਮ ਹੋ ਜਾਵੇਗਾ। ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਰਾਹੀਂ ਲੜਕੀਆਂ ਦੇ ਸਸ਼ਕਤੀਕਰਨ ਲਈ ਮਹੱਤਵਪੂਰਨ ਯਤਨ ਕਰ ਰਹੀ ਹੈ ਅਤੇ ਨਾਲ ਹੀ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 10,000 ਵਿਦਿਆਰਥਣਾਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ  ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵੱਧ ਗਈਆਂ ਹਨ। ਮਾਨ ਨੇ ਕਿਹਾ ਕਿ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਅਤੇ ਰਾਜ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਇੱਕ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ ‘ਤੇ ਮਿਹਨਤੀ, ਨਵੀਨਤਾਕਾਰੀ ਅਤੇ ਊਰਜਾਵਾਨ ਪੰਜਾਬੀ ਹੁਣ ਹਰ ਖੇਤਰ ਵਿੱਚ ਅੱਗੇ ਵੱਧ ਰਹੇ ਹਨ। ਮਾਨ ਨੇ ਕਿਹਾ ਕਿ ਲੋਕਾਂ ਦੇ ਸਮਰਥਨ ਨਾਲ, ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਅਤੇ ਨਸ਼ਿਆਂ ਵਿਰੁੱਧ ਲੜਾਈ ਇਸ ਯਤਨ ਦਾ ਇੱਕ ਮੁੱਖ ਹਿੱਸਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲਿਆਂ ਸਰਕਾਰਾਂ ਦੌਰਾਨ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ,ਪਰ ਇਸ ਦੇ ਉਲਟ ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਲੈ ਰਹੀ ਹੈ। ਮਾਨ ਨੇ ਕਿਹਾ ਕਿ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਉਦਾਹਰਨ ਦਿੰਦੇ ਹੋਏ  ਕਿਹਾ ਕਿ ਸੂਬਾ ਸਰਕਾਰ ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪਾਣੀ ‘ਤੇ ਡਾਕਾ ਪਾਉਣ ਲਈ ਚੁੱਕੇ ਗਏ ਜ਼ਾਲਮ ਕਦਮ ਦਾ ਸਖ਼ਤ ਵਿਰੋਧ ਕਰਦੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੇ ਪੂਰਵਜ ਆਪਣੇ ਨਿੱਜੀ ਹਿੱਤਾਂ ਲਈ ਅਜਿਹੀ ਉਦਾਰਤਾ ਦਿਖਾਉਂਦੇ ਰਹੇ ਹਨ ਪਰ ਸੂਬੇ ਦੇ ਪਾਣੀ ਦੇ ਰਖਵਾਲੇ ਹੋਣ ਦੇ ਨਾਤੇ, ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੇ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਦੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣਾ ਮਜਬੂਰੀ ਸੀ, ਪਰ ਹੁਣ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਾਰਨ ਉਹ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ‘ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ  ਦਾ ਪਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ  ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਇੱਕ ਸਰਗਰਮ ਭਾਈਵਾਲ ਬਣਾ ਰਿਹਾ ਹੈ।