ਅੰਮ੍ਰਿਤਸਰ -ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ 3 ਸਤੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਵਿਭਾਗ ਅਨੁਸਾਰ ਉਕਤ ਸਕੂਲਾਂ ਵੱਲੋਂ ਸਕੂਲ ਲਗਾ ਕੇ ਹੁਕਮਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤਿੰਨ ਸਤੰਬਰ ਤੱਕ ਸਰਕਾਰੀ ਪ੍ਰਾਈਵੇਟ ਅਤੇ ਐਡਿਟ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ ਪਰ ਵਿਭਾਗ ਦੇ ਧਿਆਨ ਵਿਚ ਆਇਆ ਕਿ ਕੁਝ ਸਕੂਲ ਲੱਗੇ ਹੋਏ ਹਨ। ਮੌਕੇ ’ਤੇ ਟੀਮਾਂ ਭੇਜੀਆਂ ਗਈਆਂ ਅਤੇ ਦੇਖਿਆ ਗਿਆ ਕਿ ਉਕਤ ਸਕੂਲ ਲੱਗੇ ਹੋਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਸੰਬੰਧਤ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।