ਬਰਨਾਲਾ: ਵਿਧਾਨ ਸਭਾ ਹਲਕਾ ਬਰਨਾਲਾ ‘ਚ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤਕ 28.1 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਸਵੇਰੇ 11 ਵਜੇ ਤਕ ਬਰਨਾਲਾ ਵਿਚ 16.1 ਫ਼ੀਸਦੀ ਵੋਟਿੰਗ ਹੋਈ ਸੀ। ਸਵੇਰੇ 9 ਵਜੇ ਤਕ ਬਰਨਾਲਾ ‘ਦੇ 6.9 ਫ਼ੀਸਦੀ ਵੋਟਰਾਂ ਨੇ ਹੀ ਆਪਣੇ ਜ਼ਮੂਹਰੀ ਹੱਕ ਦੀ ਵਰਤੋਂ ਕੀਤੀ ਸੀ।
ਕੁਝ ਦੇਰ ਪਹਿਲਾਂ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪਹੁੰਚੇ। ਗੁਰਮੀਤ ਸਿੰਘ ਮੀਤ ਹੇਅਰ ਹੀ 2022 ਵਿਚ ਬਰਨਾਲਾ ਤੋਂ ਵਿਧਾਇਕ ਚੁਣੇ ਗਏ ਸਨ ਤੇ ਪੰਜਾਬ ਸਰਕਾਰ ਵਿਚ ਮੰਤਰੀ ਵੀ ਬਣੇ ਸਨ। 2024 ਦੀਆਂ ਲੋਕ ਸਭਾ ਚੋਣਾਂ ਵਿਚ ਉਹ ਸੰਗਰੂਰ ਤੋਂ ਚੋਣ ਲੜੇ ਤੇ ਜਿੱਤ ਦਰਜ ਕਰ ਕੇ ਸੰਸਦ ਮੈਂਬਰ ਬਣ ਗਏ। ਇਸ ਕਾਰਨ ਉਨ੍ਹਾਂ ਵੱਲੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਕਾਰਨ ਅੱਜ ਇਸ ਸੀਟ ‘ਤੇ ਜ਼ਿਮਨੀ ਚੋਣ ਹੋ ਰਹੀ ਹੈ। ਉੱਥੇ ਹੀ ਅੱਜ ਸਵੇਰੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖ਼ਾਲਸਾ ਨੇ PWD ਦਫ਼ਤਰ ਬਰਨਾਲਾ ਵਿਖੇ ਸਭ ਤੋਂ ਪਹਿਲਾਂ ਵੋਟ ਪਾਈ।