ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ਡਿਊਲ ਜਾਰੀ ਹੋ ਗਿਆ ਹੈ। ਇਸ ਸੀਟ ‘ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ 4 ਸੂਬਿਆਂ ਦੀਆਂ 5 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ।