ਚੰਡੀਗੜ੍ਹ : ਪੰਜਾਬ ‘ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਥਾਂ-ਥਾਂ ਪਾਣੀ ਭਰਨ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵਲੋਂ ਬਿਜਲੀ ਚਮਕਣ ਅਤੇ ਗਰਜ ਦੇ ਨਾਲ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਆਦਿ ਜ਼ਿਲ੍ਹਿਆਂ ‘ਚ ਭਾਰੀ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 26 ਤਾਰੀਖ਼ ਨੂੰ ਵੀ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 27 ਅਤੇ 28 ਤਾਰੀਖ਼ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ, ਜਦੋਂ ਕਿ 29 ਅਤੇ 30 ਤਾਰੀਖ਼ ਨੂੰ ਫਿਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।