Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeDeshਦਿੱਲੀ ’ਚ ਟਲੇਗਾ ਪਾਣੀ ਦਾ ਸੰਕਟ, SC ਨੇ ਹਿਮਾਚਲ ਨੂੰ ਦਿੱਤੇ ਨਿਰਦੇਸ਼

ਦਿੱਲੀ ’ਚ ਟਲੇਗਾ ਪਾਣੀ ਦਾ ਸੰਕਟ, SC ਨੇ ਹਿਮਾਚਲ ਨੂੰ ਦਿੱਤੇ ਨਿਰਦੇਸ਼

 

ਦੇਸ਼ ਦੀ ਰਾਜਧਾਨੀ ਦਿੱਲੀ ’ਚ ਪਾਣੀ ਦੇ ਸੰਕਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਰਾਹਤ ਦਿੱਤੀ ਹੈ ਤੇ ਨਾਲ ਹੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ ਦਿੱਲੀ ਸਰਕਾਰ ਨੇ ਹਰਿਆਣਾ ਸਰਕਾਰ ’ਤੇ ਇਲਜ਼ਾਮ ਲਗਾਏ ਸੀ ਕਿ ਹਰਿਆਣਾ ਦਿੱਲੀ ਨੂੰ ਲੋੜੀਂਦਾ ਪਾਣੀ ਨਹੀਂ ਦੇ ਰਿਹਾ। ਗੱਲਬਾਤ ਕਰਨ ਦੇ ਬਾਵਜੂਦ ਹਰਿਆਣਾ ਦਿੱਲੀ ਵੱਲ ਪਾਣੀ ਨਹੀਂ ਛੱਡ ਰਿਹਾ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਲੀ ਦੇ ਇਲਜ਼ਾਮਾਂ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਦਿੱਲੀ ਚੋਣਾਂ ’ਚ ਪਾਣੀ ਦੇ ਨਾਂਅ ’ਤੇ ਰਾਜਨੀਤੀ ਕਰ ਰਿਹਾ ਹੈ। ਜਿੰਨੇ ਪਾਣੀ ’ਤੇ ਦਿੱਲੀ ਦਾ ਹੱਕ ਹੈ, ਉਨ੍ਹਾ ਪਾਣੀ ਦਿੱਲੀ ਨੂੰ ਦਿੱਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਅੱਜ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਦਿੱਲੀ ਦੇ ਹੱਕ ’ਚ ਫੈਸਲਾ ਸੁਣਾਇਆ ਹੈ। ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ ਵਾਧੂ ਪਾਣੀ ਛੱਡਣ ਲਈ ਤਿਆਰ ਹੈ। ਇਸ ਦੇ ਨਾਲ ਹੀ ਬੈਂਚ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਵੱਲੋਂ ਛੱਡੇ ਵਾਧੂ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਪਾਣੀ ਕੌਮੀ ਰਾਜਧਾਨੀ ਤੱਕ ਪਹੁੰਚ ਸਕੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਸਰਕਾਰ ਪਾਣੀ ਦੀ ਬਰਬਾਦੀ ਨਾ ਕਰੇ।

ਅਦਾਲਤ ਨੇ ਹਿਮਾਚਲ ਪ੍ਰਦੇਸ਼ ਨੂੰ 7 ਜੂਨ ਨੂੰ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਬਾਰੇ ਪਹਿਲਾਂ ਹਰਿਆਣਾ ਨੂੰ ਸੂਚਿਤ ਕਰਨਾ ਹੋਵੇਗਾ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਪਾਣੀ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।