ਦੀਨਾਨਗਰ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ‘ਤੇ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਰਾਵੀ ਦਰਿਆ ਦੇ ਪਰਲੇ ਪਾਸੇ ਅੱਧੀ ਦਰਜਨ ਪਿੰਡ ਤੂਰ, ਚੇਬੇ, ਭਰਿਆਲ, ਲਸਿਆਣ, ਮੰਮੀ ਚਕਰੰਜਾ ਆਦਿ ਪਿੰਡਾਂ ਦਾ ਬਿਲਕੁਲ ਲਿੰਕ ਟੁੱਟ ਗਿਆ ਹੈ ਕਿਉਂਕਿ ਪਾਣੀ ਦਾ ਪੱਧਰ ਇੰਨਾ ਜ਼ਿਆਦਾ ਹੋ ਗਿਆ ਹੈ ਕਿ ਆਉਣ ਜਾਣ ਲਈ ਲੋਕਾਂ ਲਈ ਬਣਾਏ ਪਲਟੂਨ ਪੁੱਲ ਦੇ ਅਗਲੇ ਪਾਸਿਓਂ ਪੁੱਲ ਦਾ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆਉਣਾ ਕਾਰਨ ਰੁੜ੍ਹ ਗਿਆ ਹੈ।
ਇਸ ਕਾਰਨ ਆਉਣ ਜਾਣ ਦਾ ਰਸਤਾ ਬਿਲਕੁਲ ਬੰਦ ਹੋ ਗਿਆ ਹੈ ਅਤੇ ਪਾਣੀ ਤੇਜ਼ ਹੋਣ ਕਰਕੇ ਕਿਸ਼ਤੀ ਵੀ ਬਿਲਕੁਲ ਬੰਦ ਹੈ ਜਿਸ ਕਾਰਨ ਪਰਲੇ ਪਾਸੇ ਵਸੇ ਲੋਕਾਂ ਦਾ ਆਉਣ ਜਾਣ ਦਾ ਰਸਤਾ ਬੰਦ ਹੋ ਗਿਆ ਹੈ ਅਤੇ ਪਰਲੇ ਪਾਸੇ ਲੋਕਾਂ ਲਈ ਇਕ ਹੀ ਆਉਣ ਜਾਣ ਦਾ ਸਾਧਨ ਪਲਟੂਨ ਪੁੱਲ ਸੀ ਜਿਸ ਦਾ ਅਗਲਾ ਹਿੱਸਾ ਟੁੱਟ ਗਿਆ ਹੈ, ਜਿਸ ਦੇ ਚੱਲਦੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਖ਼ਬਰ ਲਿਖੇ ਜਾਣ ਤੱਕ ਪਾਣੀ ਦਾ ਪੱਧਰ ਹੋਰ ਵੱਧ ਰਿਹਾ ਸੀ।