ਜਲੰਧਰ- ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 5 ਦਿਨਾਂ ਦੀ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।
ਮੌਸਮ ਵਿਭਾਗ ਮੁਤਾਬਕ ਮੋਹਾਲੀ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਅੱਜ ਮੌਸਮ ਦੇ ਮਿਜ਼ਾਜ ਵਿੱਚ ਵੱਡਾ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵਗਣ ਦੀ ਭਵਿੱਖਬਾਣੀ ਕੀਤੀ ਗਈ ਹੈ।

